ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਅੱਜ ਤੋਂ ਹੋਵੇਗੀ ਸ਼ੁਰੂ- ਡਿਪਟੀ ਕਮਿਸ਼ਨਰ

ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਅੱਜ ਤੋਂ ਹੋਵੇਗੀ ਸ਼ੁਰੂ- ਡਿਪਟੀ ਕਮਿਸ਼ਨਰ

ਗਿਣਤੀਕਾਰ ਡਿਜੀਟਲ ਮੋਡ ਰਾਹੀਂ ਘਰ ਘਰ ਕਰਨਗੇ ਸਰਵੇਖਣ, ਅੰਕੜੇ ਪੂਰੀ ਤਰ੍ਹਾਂ ਗੁਪਤ ਰੱਖੇ ਜਾਣਗੇ

ਜ਼ਿਲ੍ਹਾ ਵਾਸੀਆਂ ਨੂੰ ਸਮਾਜਿਕ-ਆਰਥਿਕ ਜਨਗਣਨਾ ਵਿੱਚ ਸਹਿਯੋਗ ਦੇਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 04 ਮਈ ਡਿਪਟੀ ਕਮਿਸ਼ਨਰ ਸਹਿਤ ਜ਼ਿਲ੍ਹਾ ਜਨਗਣਨਾ ਅਫ਼ਸਰ ਫਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਡਰੱਗ ਅਤੇ ਆਰਥਿਕ- ਸਮਾਜਿਕ ਜਨਗਣਨਾ ਕਰਵਾਈ ਜਾ ਰਹੀ ਹੈ ਜੋ ਕਿ ਜ਼ਿਲ੍ਹੇ ਵਿਚ ਭਲਕੇ 5 ਮਈ ਤੋਂ ਸ਼ੁਰੂ ਹੋ ਰਹੀ ਹੈ।

ਉਹਨਾਂ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਮੂਹ 544 ਪੋਲਿੰਗ ਬੂਥਾਂ ਲਈ ਗਿਣਤੀਕਾਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਇਸ ਜਨਗਣਨਾ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨਸ਼ਿਆਂ ਨਾਲ ਸਬੰਧਿਤ ਹਾਲਾਤਾਂ ਅਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਬਾਰੇ ਸਹੀ ਅਤੇ ਤਾਜ਼ਾ ਵੇਰਵੇ ਇਕੱਠੇ ਕਰਨਾ ਹੈ, ਤਾਂ ਜੋ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਅਧੀਨ ਸਰਵੇ ਦੀ ਪ੍ਰਕਿਰਿਆ ਡਿਜੀਟਲ ਮੋਡ ਰਾਹੀਂ ਸਰਕਾਰ ਵੱਲੋਂ ਦਿੱਤੀ ਮੋਬਾਈਲ ਐਪਲੀਕੇਸ਼ਨ ਰਾਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਗਿਣਤੀਕਾਰ ਘਰ-ਘਰ ਸਰਵੇ ਲਈ ਆਉਣ ਤਾਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਅਤੇ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਅੰਕੜੇ ਪੂਰੀ ਤਰ੍ਹਾਂ ਗੁਪਤ ਰੱਖੇ ਜਾਣਗੇ ਅਤੇ ਇਸ ਦਾ ਮਕਸਦ ਅੰਕੜਿਆਂ ਦੇ ਆਧਾਰ ਉੱਤੇ ਲੋਕ ਭਲਾਈ ਲਈ ਬਿਹਤਰ ਯੋਜਨਾਬੰਦੀ ਕਰਨਾ ਹੈ। ਇਸ ਲਈ ਗਿਣਤੀਕਾਰਾਂ ਨੂੰ ਸਹਿਯੋਗ ਦਿੰਦੇ ਹੋਏ ਸਹੀ ਵੇਰਵੇ ਦਰਜ ਕਰਾਏ ਜਾਣ।

——————————
This news is auto published from an agency/source and may be published as received.

Leave a Reply

Your email address will not be published. Required fields are marked *