ਜਨਗਣਨਾ-2027 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਕਰਵਾਈ ਟ੍ਰੇਨਿੰਗ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਜਨਗਣਨਾ-2027 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਕਰਵਾਈ ਟ੍ਰੇਨਿੰਗ

ਮੰਡੀ ਗੋਬਿੰਦਗੜ੍ਹ/ਫਤਹਿਗੜ੍ਹ ਸਾਹਿਬ, 05 ਮਈ

ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ ਡਾ.ਸੋਨਾ ਥਿੰਦ ਦੇ ਦਿਸਾ ਨਿਰਦੇਸ਼ਾ ਹੇਠ ਜਨਗਣਨਾ-2027 ਦੇ ਸਫਲ ਆਯੋਜਨ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਤਿੰਨ ਰੋਜਾ ਟ੍ਰੇਨਿੰਗ ਦੇਸ਼ ਭਗਤ ਯੂਨੀਵਰਸਿਟੀ,ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚਾਰਜ ਸੈਂਸਜ ਅਫਸਰ-ਕਮ-ਕਾਰਜ ਸਾਧਕ ਅਫਸਰ ਨਗਰ ਕੌਂਸਲ ਅਮਲੋਹ ਸ੍ਰੀ ਚੇਤਨ ਸ਼ਰਮਾਂ ਨੇ ਦੱਸਿਆ ਕਿ ਇਹ ਟ੍ਰੇਨਿੰਗ ਫੀਲਡ ਟ੍ਰੇਨਰ ਕੁਲਦੀਪ ਸਿੰਘ ਵੱਲੋਂ ਦਿੱਤੀ ਗਈ।

ਫੀਲਡ ਟ੍ਰੇਨਰ ਕੁਲਦੀਪ ਸਿੰਘ ਨੇ ਕਿਹਾ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ ਜਨਗਣਨਾ ਦੇ ਕੰਮ ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਕਰਮਚਾਰੀਆ ਨੂੰ ਪੂਰੀ ਤਰ੍ਹਾਂ ਤਿਆਰ ਕਰਨਾ ਹੈ ਤਾਂ ਜੋ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਜਿੰਮੇਵਾਰੀ ਨਿਭਾਉਣ।

ਉਨ੍ਹਾਂ ਦੱਸਿਆ ਕਿ ਇਸ ਵਾਰ ਜਨਗਣਨਾ ਪਹਿਲੀ ਵਾਰ ਡਿਜੀਟਲ ਮੋਡ ਵਿੱਚ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ‘ਸੈਲਫ ਇਨੁਮੀਰੇਸ਼ਨ’ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਗਈ ਹੈ, ਜਿਸ ਅਧੀਨ ਨਾਗਰਿਕ 14 ਮਈ 2026 ਤੱਕ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ।

ਇਸ ਤੋਂ ਬਾਅਦ ਜਨਗਣਨਾ ਦਾ ਪਹਿਲਾ ਚਰਣ (ਹਾਊਸ ਲਿਸਟਿੰਗ) 15 ਮਈ 2026 ਤੋਂ 14 ਜੂਨ 2026 ਤੱਕ ਚੱਲੇਗਾ, ਜਿਸ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ 33 ਪ੍ਰਸ਼ਨਾਂ ਰਾਹੀਂ ਜਾਣਕਾਰੀ ਇਕੱਠੀ ਕਰਨਗੇ।

——————————
This news is auto published from an agency/source and may be published as received.

Leave a Reply

Your email address will not be published. Required fields are marked *