ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 622.27 ਕਰੋੜ ਰੁਪਏ ਦੀ ਹੋਈ ਅਦਾਇਗੀ- ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2 ਲੱਖ 49 ਹਜਾਰ 622 ਮੀਟਰਿਕ ਟਨ ਕਣਕ ਦੀ ਆਮਦ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ 2 ਲੱਖ 48 ਹਜਾਰ 880 ਮੀਟਰਕ ਟਨ ਕਣਕ ਦੀ ਖਰੀਦ
ਫ਼ਤਹਿਗੜ੍ਹ ਸਾਹਿਬ, 05 ਮਈ
ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2 ਲੱਖ 49 ਹਜਾਰ 622 ਮੀਟਰਿਕ ਟਨ ਦੀ ਆਮਦ ਹੋਈ ਹੈ ਅਤੇ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ 2 ਲੱਖ 48 ਹਜਾਰ 880 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਿਸਦੇ ਇਵਜ ਵਜੋਂ ਕਿਸਾਨਾਂ ਨੂੰ 622.27 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 59191 ਮੀਟਰਕ ਟਨ, ਮਾਰਕਫੈੱਡ ਵੱਲੋਂ 66226 ਮੀਟਰਕ ਟਨ, ਪਨਸਪ ਵੱਲੋਂ 57393 ਮੀਟਰਕ ਟਨ, ਵੇਅਰ ਹਾਊਸ ਵੱਲੋਂ 37661 ਮੀਟਰਕ ਟਨ, ਐਫ.ਸੀ.ਆਈ. ਵੱਲੋਂ 22431 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 6298 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਨਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।
——————————
This news is auto published from an agency/source and may be published as received.
