ਸੀ.ਐਮ ਦੀ ਯੋਗਸ਼ਾਲਾ ਤਹਿਤ ਪਿੰਡ ਤਰਖਾਣ ਮਾਜਰਾ ਵਿਖੇ ਦਿੱਤੀ ਜਾ ਰਹੀ ਹੈ ਯੋਗਾ ਦੀ ਸਿਖਲਾਈ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਤਹਿਗੜ੍ਹ ਸਾਹਿਬ

ਸੀ.ਐਮ ਦੀ ਯੋਗਸ਼ਾਲਾ ਤਹਿਤ ਪਿੰਡ ਤਰਖਾਣ ਮਾਜਰਾ ਵਿਖੇ ਦਿੱਤੀ ਜਾ ਰਹੀ ਹੈ ਯੋਗਾ ਦੀ ਸਿਖਲਾਈ

ਫਤਹਿਗੜ੍ਹ ਸਾਹਿਬ, 07 ਮਈ

“ਸੀ.ਐਮ ਦੀ ਯੋਗਸ਼ਾਲਾ” ਦੇ ਤਹਿਤ ਪਿੰਡ ਤਰਖਾਣ ਮਾਜਰਾ ਵਿਖੇ ਲਗਾਈਆਂ ਜਾ ਰਹੀਆਂ ਯੋਗ ਕਲਾਸਾਂ ਵਿੱਚ ਲੋਕਾਂ ਵੱਲੋਂ ਸਮੂਲੀਅਤ ਕਰਕੇ ਸਿਹਤ ਪੱਖੀ ਯੋਗ ਆਸਨਾਂ ਦਾ ਅਭਿਆਸ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਪਹਿਲ ਅੱਜ ਹਜ਼ਾਰਾਂ ਲੋਕਾਂ ਨੂੰ ਯੋਗ ਨਾਲ ਜੋੜ ਕੇ ਤੰਦਰੁਸਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।

ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਯੋਗ ਸੈਸ਼ਨ ਦੌਰਾਨ ਮੈਡਮ ਹਰਮਨਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਨੂੰ ਯੋਗ ਆਸਨ, ਸੂਖਸ਼ਮ ਵਿਆਯਾਮ, ਧਿਆਨ ਅਤੇ ਪ੍ਰਾਣਾਯਾਮ ਸਿਖਾਏ ਜਾ ਰਹੇ ਹਨ, ਜਿਸ ਨਾਲ ਉਹ ਸਰੀਰਕ ਅਤੇ ਮਾਨਸਿਕ ਤੌਰ 'ਤੇ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਤਰਖਾਣ ਮਾਜਰਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਸਮੁਦਾਇਕ ਸਥਾਨਾਂ ‘ਤੇ ਨਿਯਮਿਤ ਤੌਰ ‘ਤੇ ਯੋਗ ਕਲਾਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕਲਾਸਾਂ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਮਹਿਲਾਵਾਂ, ਨੌਜਵਾਨ, ਬਜ਼ੁਰਗ ਅਤੇ ਵਿਦਿਆਰਥੀ ਭਾਗ ਲੈ ਕੇ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰ ਰਹੇ ਹਨ।

ਜ਼ਿਲ੍ਹੇ ਵਿੱਚ ਨਾਗਰਿਕਾਂ ਦੀ ਵੱਧ ਰਹੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਲੋਕ ਯੋਗਾ ਪ੍ਰਤੀ ਜਾਗਰੂਕ ਹੋ ਰਹੇ ਹਨ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨੇੜਲੇ ਯੋਗ ਕੇਂਦਰ ਨਾਲ ਜੁੜ ਕੇ ਨਿਯਮਿਤ ਯੋਗ ਕਰਨ ਅਤੇ ਤੰਦਰੁਸਤ ਅਤੇ ਰੰਗਲੇ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ।

——————————
This news is auto published from an agency/source and may be published as received.

Leave a Reply

Your email address will not be published. Required fields are marked *