ਨੌਜਵਾਨ ਆਗੂ ਹਰਿੰਦਰ ਸਿੰਘ ਮੂਲੇਪੁਰ ਨੂੰ ਜ਼ਿਲ੍ਹਾ ਕਾਂਗਰਸ ਐਸ.ਸੀ. ਵਿੰਗ ਦਾ ਵਾਈਸ ਚੇਅਰਮੈਨ ਨਿਯੁਕਤ ਹੋਣ ‘ਤੇ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼:

ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਨੌਜਵਾਨ ਆਗੂ ਅਤੇ ਸਾਬਕਾ ਸਰਪੰਚ ਹਰਿੰਦਰ ਸਿੰਘ ਮੂਲੇਪੁਰ ਨੂੰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਕਾਂਗਰਸ ਐਸ.ਸੀ. ਵਿੰਗ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ।

ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਪੰਜਾਬ ਐਸ.ਸੀ. ਸੈੱਲ ਦੇ ਇੰਚਾਰਜ ਸੁਧੀਰ ਚੌਧਰੀ, ਪੰਜਾਬ ਐਸ.ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲੱਖੀ ਪੱਖੋਂਕੇ ਅਤੇ ਜ਼ਿਲ੍ਹਾ ਐਸ.ਸੀ. ਵਿੰਗ ਦੇ ਚੇਅਰਮੈਨ ਲਖਵਿੰਦਰ ਸਿੰਘ ਵੱਲੋਂ ਹਰਿੰਦਰ ਸਿੰਘ ਮੂਲੇਪੁਰ ਨੂੰ ਨਿਯੁਕਤੀ ਪੱਤਰ ਭੇਟ ਕਰਕੇ ਵਧਾਈ ਦਿੱਤੀ ਗਈ।

ਨਵ-ਨਿਯੁਕਤ ਵਾਈਸ ਚੇਅਰਮੈਨ ਹਰਿੰਦਰ ਸਿੰਘ ਮੂਲੇਪੁਰ ਨੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ ‘ਤੇ ਪ੍ਰਗਟਾਇਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ-ਪਿੰਡ ਅਤੇ ਬੂਥ-ਬੂਥ ਤੱਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਸਮਾਜ ਦੇ ਪਿੱਛੜੇ ਅਤੇ ਲੋੜਵੰਦ ਵਰਗਾਂ ਦੀ ਆਵਾਜ਼ ਬਣਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ।

Leave a Reply

Your email address will not be published. Required fields are marked *