
ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਾਸ ਵਿਖੇ ਸਿੱਖਿਆ ਕ੍ਰਾਂਤੀ ਤਹਿਤ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਬੈਗ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸਿੱਖਿਆ ਕੋਆਰਡੀਨੇਟਰ ਸਟੇਟ ਐਵਾਰਡੀ ਨੌਰੰਗ ਸਿੰਘ ਖਰੋਡ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ।ਮੁੱਖ ਮਹਿਮਾਨ ਖਰੋੜ ਸਾਹਿਬ ਦੁਆਰਾ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਸ. ਲਖਵੀਰ ਸਿੰਘ ਰਾਏ ਦੁਆਰਾ ਸਿੱਖਿਆ ਪ੍ਰਤੀ ਉਠਾਏ ਜਾ ਰਹੇ ਕਦਮਾਂ ਦੀ ਪ੍ਰਸੰਸਾ ਕਰਦੇ ਹੋਏ ਵਿਦਿਆਰਥੀਆਂ ਨੂੰ ਤਨਦੇਹੀ ਨਾਲ਼ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਬੈਗਾਂ ਨਾਲ ਤੁਹਾਡੀ ਕਿਤਾਬਾਂ ਕਾਪੀਆਂ ਚੁੱਕਣ ਦੀ ਸਮੱਸਿਆ ਵੀ ਖਤਮ ਹੋ ਗਈ ਹੈ ਇਸ ਕਰਕੇ ਹਰ ਰੋਜ਼ ਇਸ ਬੈਗ ਦੇ ਵਿੱਚ ਤੁਸੀਂ ਆਪਣੀਆਂ ਕਿਤਾਬਾਂ ਕਾਪੀਆਂ ਪਾ ਕੇ ਸਕੂਲ ਲਿਆ ਸਕਦੇ ਹੋ ।ਅੰਤ ਵਿੱਚ ਸਕੂਲ ਪ੍ਰਿੰਸੀਪਲ ਅਮਨਦੀਪ ਕੌਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਉਹਨਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ, ਮਨਪ੍ਰੀਤ ਕੌਰ ਗਗਨ ਸਮੇਤ ਸਮੂਹ ਸਟਾਫ਼ ਵਿਦਿਆਰਥੀ ਹਾਜ਼ਰ ਸਨ।
