ਉਦੇ ਧੀਮਾਨ , ਬੱਸੀ ਪਠਾਣਾਂ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪਹਿਲ ਦੇ ਅਧਾਰ ‘ਤੇ ਮੰਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਹੁਣ ਇਕੱਲਾ ਕਿਸਾਨੀ ਮੰਗਾਂ ਤਕ ਸੀਮਤ ਨਹੀਂ ਰਿਹਾ ਹੈ ਬਲਕਿ ਇਹ ਮਸਲਾ ਦੇਸ਼ ਦੀ ਏਕਤਾ ਦਾ ਬਣ ਗਿਆ ਹੈ। ਇਸ ਲਈ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਵਾਜਬ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਜੋਂ ਦੇਸ਼ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਹੱਦਾਂ ‘ਤੇ ਪਿਛਲੇ ਕੁੱਝ ਦਿਨਾਂ ਤੋਂ ਨਿਹੱਥੇ ਕਿਸਾਨਾਂ ਤੇ ਢਾਇਆ ਜਾ ਰਿਹਾ ਤਸ਼ੱਦਦ ਅਣਮਨੁੱਖੀ ਹੈ। ਹਰਿਆਣਾ ਪੁਲਿਸ ਦੀ ਕਾਰਵਾਈ ਵਿਚ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ ਜਦਕਿ ਕਈ ਕਿਸਾਨ ਗੰਭੀਰ ਜ਼ਖਮੀ ਹੋਏ ਹਨ। ਸ.ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰਿਆਣਾ ਪੁਲਿਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਵੀ ਮੰਗ ਕੀਤੀ ਹੈ। ਸ. ਢੀਂਡਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਕਿਸਾਨਾਂ ਵਿਰੁੱਧ ਢਾਏ ਜਾ ਰਹੇ ਤਸ਼ੱਦਦ ਨੂੰ ਤੁਰੰਤ ਬੰਦ ਕਰਨ ਲਈ ਆਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਨੇ ਹਮੇਸ਼ਾ ਹੀ ਕਿਸਾਨਾਂ ਅਤੇ ਮਜਦੂਰਾਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਕਿਸਾਨ ਅੰਦੋਲਨ ਵਿਚ ਵੀ ਪਾਰਟੀ ਨੇ ਕਿਸਾਨ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਪੁਰਜ਼ੋਰ ਸਮਰਥਨ ਕੀਤਾ ਅਤੇ ਭਵਿੱਖ ਵਿਚ ਵੀ ਪਾਰਟੀ ਇਸੇ ਤਰ੍ਹਾਂ ਕਿਸਾਨਾਂ ਦੀ ਹਮਾਇਤ ਕਰਦੀ ਰਹੇਗੀ। ਸ.ਢੀਂਡਸਾ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਹਰੇਕ ਦਾ ਲੋਕਤੰਤਰਿਕ ਅਧਿਕਾਰ ਹੈ। ਇਸ ਕਰਕੇ ਕੇਂਦਰ ਅਤੇ ਹੋਰ ਕਿਸੇ ਵੀ ਰਾਜ ਨੂੰ ਆਪਣੇ ਨਾਗਰਿਕਾਂ ਤੋ ਇਹ ਅਧਿਕਾਰ ਖੋਹਣਾ ਨਹੀਂ ਚਾਹੀਦਾ ਹੈ। ਕੇਂਦਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਦੇਖਿਆਂ ਨਾ ਕਰੇ। ਇਸ ਮੌਕੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਨਿਰਮਲ ਸਿੰਘ,ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪੰਜਾਬ ਦੇ ਸੱਕਤਰ ਰਾਜੇਸ਼ ਸਿੰਗਲਾ ਹਾਜ਼ਰ ਸਨ।
ਕੇਂਦਰ ਪਹਿਲ ਦੇ ਅਧਾਰ ਤੇ ਕਿਸਾਨਾਂ ਦੀਆਂ ਮੰਗਾਂ ਮੰਨੇ: ਸੁਖਦੇਵ ਸਿੰਘ ਢੀਂਡਸਾ

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200

Live Cricket Score
ਤਾਜ਼ਾ ਤਾਰੀਨ
- ਨੈਸਨਲ ਹੈਲਥ ਮਿਸ਼ਨ ਵਿੱਚ ਨੋਕਰੀ ਕਰਦੇ ਭਰਾਵਾਂ ਦੀ ਬਿਨਾਂ ਤਨਖਾਹ ਫਿੱਕੀ ਰਹੀ “ਰੱਖੜੀ”- ਹਰਪਾਲ ਸਿੰਘ ਸੋਢੀ
- ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਕੌਂਸਲਰਾਂ ਦੀ ਹਾਜ਼ਰੀ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਤੀ ਸਮੀਖਿਆ ਮੀਟਿੰਗ; ਅਧਿਕਾਰੀਆਂ ਨੂੰ ਸੀਵਰੇਜ ਲਾਈਨਾਂ, ਪਾਣੀ ਦੀ ਸਪਲਾਈ, ਕੂੜਾ ਚੁੱਕਣ ਆਦਿ ਨਾਲ ਸਬੰਧਤ ਮੁੱਦਿਆਂ ਦਾ ਠੋਸ ਹੱਲ ਲੱਭਣ ਦੇ ਦਿੱਤੇ ਨਿਰਦੇਸ਼
- ਤਨਖ਼ਾਹ ਨਾ ਮਿਲਣ ਤੇ ਭੈਣਾਂ ਨੂੰ ਰੱਖੜੀ ਦਾ ਸ਼ਗਨ ਦੇਣ ਤੋਂ ਵੀ ਵਾਂਝੇ ਕੰਪਿਊਟਰ ਅਧਿਆਪਕ
- ਅਧਿਆਪਕਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ
- ਭਾਰਤ ਵਿਕਾਸ ਪਰਿਸ਼ਦ ਸਰਹਿੰਦ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ ਗਏ
- ਲੈਂਡ ਪੂਲਿੰਗ ਨੀਤੀ ਵਿਰੁੱਧ ਰਾਜਪਾਲ ਦੇ ਨਾਮ ਮੰਗ ਪੱਤਰ ਦਿੱਤਾ
- ਜਦੋਂ ਸਭ ਕੁਝ ਅਦਾਲਤ ਨੇ ਹੀ ਤੈਅ ਕਰਨਾ ਹੈ, ਤਾਂ ਕੰਪਿਊਟਰ ਅਧਿਆਪਕਾਂ ਲਈ ਪੰਜਾਬ ਸਰਕਾਰ ਵਰਗੀ ਕੋਈ ਚੀਜ਼ ਨਹੀਂ ਬਚਦੀ: ਸੀਐਫਏ
- ਲਹਿਰ ਕ੍ਰਾਂਤੀ ਹਿਊਮਨ ਬੀਂਗ ਵੈਲਫੇਅਰ ਸੁਸਾਇਟੀ ਵੱਲੋਂ ਮੁਫ਼ਤ ਮੈਡੀਕਲ ਚੈਕਅੱਪ ਲਗਾਇਆ ਗਿਆ
- ਜਨਮਦਿਨ ਮੁਬਾਰਕ
- ਸਹਿਜ ਯੋਗ ਅੱਜ ਦਾ ਮਹਾਂ ਯੋਗ- ਦੀਪਕ, ਸੂਦ
- ਤੀਜ ਦੇ ਜਸ਼ਨਾਂ ਦੌਰਾਨ ਰਵਾਇਤੀ ਪਂਜਾਬੀ ਪਹਿਰਾਵੇ ‘ਚ ਛੋਟੀ ਬੱਚੀ ਅਨਾਇਤ ਡਾਬਰ।
- ਨੰਨ੍ਹੀ ਅਨਾਇਤ ਡਾਬਰ ਤੀਜ ਤਿਉਹਾਰ ਦੇ ਦੌਰਾਨ ਰਵਾਇਤੀ ਪੰਜਾਬੀ ਪਹਰਾਵੇ ਵਿੱਚ
- ਲੈਂਡ ਪੂਲਿੰਗ ਅਤੇ ਮਾਸਟਰ ਪਲਾਨ ਵਿਰੁੱਧ ਐਸਡੀਐਮ ਫਤਿਹਗੜ ਸਾਹਿਬ ਨੂੰ ਦਿੱਤਾ ਮੰਗ ਪੱਤਰ
- ਓਮ ਪ੍ਰਕਾਸ਼ ਬਣੇ ਲਹਿਰ ਕ੍ਰਾਂਤੀ ਹਿਊਮਨ ਬੀੰਗ ਸੋਸਾਇਟੀ ਪੰਜ਼ਾਬ ਦੇ ਜ਼ਿਲ੍ਹਾ ਪ੍ਰਧਾਨ
- ਲਹਿਰ ਕ੍ਰਾਂਤੀ ਹਿਊਮਨ ਬਿੰਗ ਵੈਲਫੇਅਰ ਸੁਸਾਇਟੀ ਰਜਿ. ਪੰਜਾਬ ਵੱਲੋਂ ਮਨਾਇਆ ਗਿਆ ਸੰਸਥਾ ਦਾ ਪਹਿਲਾ ਸਥਾਪਨਾ ਦਿਵਸ
- ਮਾਤਾ ਸ਼੍ਰੀ ਨੈਣਾ ਦੇਵੀ ਸ਼ਕਤੀਪੀਠ ਦੀ ਪੈਦਲ ਯਾਤਰਾ ਜੱਥੇ ਦਾ ਸਰਹਿੰਦ ਪਹੁੰਚਣ ‘ਤੇ ਭਰਵਾਂ ਸਵਾਗਤ
- ਸ਼੍ਰੀ ਸ਼ਿਰੜੀ ਸਾਈ ਵੈਲਫੇਅਰ ਟਰੱਸਟ ਵੱਲੋ ਸ਼੍ਰੀ ਸਾਈ ਮੰਦਿਰ ਵਿੱਖੇ ਦਸਵੀਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ
- ਮੰਡੀ ਗੋਬਿੰਦਗੜ੍ਹ ਦੇ ਐਕਟਿਵ ਪੱਤਰਕਾਰਾਂ ਨੇ ਬੁਲਾਈ ਹੰਗਾਮੀ ਮੀਟਿੰਗ
- 134 ਨਿਰੰਕਾਰੀ ਸ਼ਰਧਾਲੂਆਂ ਨੇ ਕੀਤਾ ਖ਼ੂਨਦਾਨ
- ਸ਼ਿਵ ਸ਼ੰਕਰ ਸੇਵਾ ਸੁਸਾਇਟੀ ਵੱਲੋਂ ਦੁਰਗਾ ਮਾਤਾ ਮੰਦਰ ਸਰਹਿੰਦ ਸ਼ਹਿਰ ਵਿਖੇ ਮਾਤਾ ਦਾ ਜਾਗਰਣ ਕਰਵਾਇਆ
- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ਵੱਖ- ਵੱਖ ਵਿਸ਼ਿਆਂ ਦੀ ਪ੍ਰਦਰਸ਼ਨੀ ਲਗਾਈ ਗਈ
- ਰਾਜਵਿੰਦਰ ਸਿੰਘ ਰੱਜੀ ਦੇ ਭੋਗ ਤੇ ਵਿਸ਼ੇਸ਼
- ਭਾਰਤ ਦੇ ਲੇਬਰ ਕੋਡ: ਕਾਮਿਆਂ ਦੀ ਇੱਜ਼ਤ ਅਤੇ ਸੁਰੱਖਿਆ ਲਈ ਇੱਕ ਇਤਿਹਾਸਕ ਕਦਮ
- ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਬਲਾਕ ਕਾਂਗਰਸ ਦੀ ਮਹੱਤਵਪੂਰਣ ਮੀਟਿੰਗ ਆਯੋਜਿਤ
- ਸਮਾਜ ਦੇ ਸਾਰੇ ਲੋਕਾਂ ਦੇ ਵਿਕਾਸ ਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਐੱਸ.ਬੀ.ਆਈ ਦਾ ਅਹਿਮ ਰੋਲ ਹੈ- ਜਤਿਨ ਕੌਸ਼ਿਕ