ਡਾਕਟਰ ਸਿਕੰਦਰ ਸਿੰਘ ਜ਼ਿਲਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ 

ਸਰਹਿੰਦ, ਰੂਪ ਨਰੇਸ਼: ਇੰਡੀਅਨ ਨੈਸ਼ਨਲ ਕਾਂਗਰਸ ਨੇ ਸਵਤੰਤਰਤਾ ਸੈਨਾਨੀ ਸਵ. ਡਾਕਟਰ ਵੇਦ ਪ੍ਰਕਾਸ਼ ਸ਼ਰਮਾਂ ਦੇ ਸਪੁੱਤਰ ਡਾਕਟਰ ਸਿਕੰਦਰ ਸਿੰਘ ਨੂੰ ਇਕ ਵਾਰ ਫਿਰ ਜ਼ਿਲਾ ਫਤਿਹਗੜ੍ਹ ਸਾਹਿਬ ਦੀ ਕਮਾਨ ਸੌਂਪੀ ਹੈ। ਦੱਸਣਾ ਬਣਦਾ ਹੈ ਕਿ ਡਾਕਟਰ ਸਿਕੰਦਰ 1997 ਤੋਂ 2003 ਤੱਕ ਜਿਲਾ ਫਤਿਹਗੜ੍ਹ ਸਾਹਿਬ ਕਾਂਗਰਸ ਕਮੇਟੀ ਵਿੱਚ ਬਤੌਰ ਪ੍ਰਧਾਨ ਸੇਵਾ ਨਿਭਾ ਚੁੱਕੇ ਹਨ। ਉਹਨਾਂ ਇਸ ਅਹਿਮ ਜਿੰਮੇਵਾਰੀ ਲਈ ਕਾਂਗਰਸ ਹਾਈ ਕਮਾਂਡ ਮੈਡਮ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਰਾਜਾ ਬੜਿੰਗ, ਪੰਜਾਬ ਦੇ ਇੰਚਾਰਜ ਦਵਿੰਦਰ ਯਾਦਵ, ਸਾਂਸਦ ਡਾਕਟਰ ਅਮਰ ਸਿੰਘ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ, ਸਾਬਕਾ ਵਿਧਾਇਕ ਕੁਲਜੀਤ ਨਾਗਰਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਇਸ ਅਹਿਮ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਡਾਕਟਰ ਸਿਕੰਦਰ ਨੇ ਕਿਹਾ ਕਿ ਜਲਦੀ ਹੀ ਵਰਕਰਾਂ ਨਾਲ ਮੀਟਿੰਗ ਕਰਨਗੇ, ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਈ ਜਾ ਸਕੇ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ