Home ਪੰਜਾਬ ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ 13 ਅਪ੍ਰੈਲ ਹੋਵੇਗੀ।

ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ 13 ਅਪ੍ਰੈਲ ਹੋਵੇਗੀ।

ਉਦੇ ਧੀਮਾਨ , ਬੱਸੀ ਪਠਾਣਾਂ: ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ 13 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ ਸਾਢੇ ਦਸ ਵਜੇ ਜਥੇਬੰਦੀ ਦੇ ਮੁੱਖ ਦਫਤਰ ਮੋਰਿੰਡਾ ਰੋਡ ਬਸੀ ਪਠਾਣਾਂ ਵਿਖੇ ਰੱਖੀ ਗਈ ਹੈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਘੱਟ ਗਿਣਤੀ ਅਤੇ ਦਲਿਤ ਦਲ ਦੇ ਮੁੱਖ ਸੇਵਾਦਾਰ ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਭਾਰਤ ਰਤਨ ਡਾ ਭੀਮ ਰਾਓ ਅੰਬੇਡਕਰ ਸਾਹਿਬ ਜੀ ਦਾ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ਵਿੱਚ ਉੱਚ ਕੋਟੀ ਦੇ ਵਿਦਵਾਨ ਡਾ ਭੀਮ ਰਾਓ ਅੰਬੇਡਕਰ ਸਾਹਿਬ ਜੀ ਦੀ ਵਿਚਾਰਧਾਰਾ ਸਬੰਧੀ ਵਿਚਾਰਾਂ ਕਰਨਗੇ ਕਿ ਕਿਵੇਂ ਮੌਜੂਦਾ ਤੇ ਭਵਿੱਖੀ ਸਮੇਂ ਅੰਬੇਡਕਰਵਾਦੀ ਵਿਚਾਰਧਾਰਾ ਨੂੰ ਕਿਵੇਂ ਘਰ ਘਰ ਪਹੁੰਚਾਇਆ ਜਾਵੇ। ਉਨ੍ਹਾਂ ਸੰਸਥਾ ਦੇ ਸਮੂਹ ਮੈਬਰਾਂ ਤੇ ਅਹੁਦੇਦਾਰਾਂ ਨੂੰ ਮੀਟਿੰਗ ਚ ਮਿੱਥੇ ਸਮੇਂ ਤੇ ਪਹੁੰਚਣ ਲਈ ਬੇਨਤੀ ਕੀਤੀ|

LEAVE A REPLY

Please enter your comment!
Please enter your name here