ਬੱਸੀ ਪਠਾਣਾਂ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 500 ਬੂਟੇ- ਅਮਿਤ ਗੋਇਲ

ਬੱਸੀ ਪਠਾਣਾਂ, ਉਦੇ: ਸ਼੍ਰੀ ਬਾਲਾ ਜੀ ਸ਼ਿਆਮ ਪਰਿਵਾਰ ਸੰਸਥਾ ਵੱਲੋਂ ਵਾਤਾਵਰਣ ਬਚਾਓ ਮੁਹਿੰਮ ਤਹਿਤ ਸੰਸਥਾ ਦੇ ਪ੍ਰਧਾਨ ਅਮਿਤ ਗੋਇਲ ਦੀ ਅਗਵਾਈ ਹੇਠ ਸ਼ਹਿਰ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ 500 ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਮੌਕੇ ਪ੍ਰਧਾਨ ਅਮਿਤ ਗੋਇਲ ਨੇ ਕਿਹਾ ਕਿ ਇਸ ਸਾਲ ਸੰਸਥਾ ਵਲੋਂ ਬੂਟੇ ਲਗਾਉਣ ਦੇ ਮਿੱਥੇ ਗਏ ਟੀਚੇ ਨੂੰ ਸਫ਼ਲ ਬਣਾਉਣ ਲਈ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੀ ਜ਼ਰੂਰਤ ਹੈ ਕਿਉਂਕਿ ਹਰ ਨਾਗਰਿਕ ਦਾ ਵੀ ਇਹ ਨੈਤਿਕ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਕੁਦਰਤ ਨਾਲ ਆਪਣੀ ਸਾਂਝ ਨੂੰ ਮਜ਼ਬੂਤ ਕਰੇ। ਉਨਾਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਵਾਤਾਵਰਨ ‘ਚ ਫੈਲੇ ਹੋਏ ਪ੍ਰਦੂਸ਼ਣ ਨੂੰ ਦੂਰ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਨਵੇਂ ਲਗਾਏ ਗਏ ਬੂਟਿਆਂ ਦੀ ਲਗਾਤਾਰ ਪੰਜ ਸਾਲ ਤੱਕ ਪੂਰੀ ਤਰਾਂ ਸੰਭਾਲ ਕਰਨੀ ਚਾਹੀਦੀ ਹੈ ਤਾਂ ਕਿ ਇਹ ਬੂਟੇ ਵੱਡੇ ਦਰਖਤ ਬਣ ਸਕਣ। ਉਨਾਂ ਦੱਸਿਆ ਕਿ ਸੰਸਥਾ ਵਲੋਂ ਬੂਟੇ ਲਗਾਓ’ ਮੁਹਿੰਮ ਸੰਸਥਾ ਦੇ ਮੈਂਬਰਾਂ ਦੇ ਸਹਿਯੋਗ ਨਾਲ ਲਗਾਤਾਰ ਜਾਰੀ ਰਹੇਗੀ। ਜਿਸ ਤਹਿਤ ਵੱਖ-ਵੱਖ ਥਾਵਾਂ ‘ਤੇ ਬੂਟੇ ਲਗਾਏ ਜਾਣਗੇ। ਇਸ ਰਾਜੇਸ਼ ਮਿੱਤਲ, ਵਿਕਾਸ ਮਿੱਤਲ, ਨਰੇਸ਼ ਕੁਮਾਰ, ਦਿਨੇਸ਼ ਕੁਮਾਰ ਹਾਜ਼ਰ ਸਨ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ