ਬੱਸੀ ਪਠਾਣਾ,ਉਦੇ: ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਵੱਲੋਂ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਦੁਸਹਿਰਾ ਗਰਾਊਂਡ ਬੱਸੀ ਪਠਾਣਾ ਵਿਖੇ ਮਨਾਇਆ ਗਿਆ | ਜਿਸ ਵਿੱਚ ਸਮਾਜ ਸੇਵੀ ਸੁਨੀਲ ਖੁੱਲਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਯੋਗ ਦੇ ਆਸਣਾਂ ਬਾਰੇ ਦੱਸਿਆ ਅਤੇ ਪ੍ਰੀਤਮ ਰਾਬਦਾਰ ਵੱਲੋਂ ਸਹਿਯੋਗ ਦਿੱਤਾ ਗਿਆ। ਸ਼੍ਰੀ ਖੁੱਲਰ ਜੀ ਨੇ ਦੱਸਿਆ ਕਿ ਜਿੱਥੇ ਦੇਸ਼ ਭਰ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ ਉੱਥੇ ਹੀ ਭਾਰਤ ਵਿਕਾਸ ਪ੍ਰੀਸ਼ਦ ਬੱਸੀ ਪਠਾਣਾ ਵੱਲੋਂ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਯੋਗ ਮਨੁੱਖੀ ਜੀਵਨ ਵਿੱਚ ਬਹੁਤ ਮਹੱਤਵ ਹੈ, ਕਿਉਂਕਿ ਸਾਡੀਆਂ ਖਾਣ-ਪੀਣ ਦੀਆਂ ਆਦਤਾਂ ਅਤੇ ਜੀਵਨ ਸ਼ੈਲੀ ਸੰਗਠਿਤ ਨਹੀਂ ਹਨ ਅਤੇ ਸਾਡੇ ਕੋਲ ਸਮੇਂ ਦੀ ਵੀ ਕਮੀ ਹੈ ਅਤੇ ਅਸੀਂ ਆਪਣੇ ਸਰੀਰ ਨੂੰ ਰਿਸ਼ਟ ਪੁਸ਼ਟ ਰੱਖਣ ਲਈ ਸਮਾਂ ਨਹੀਂ ਦੇ ਪਾ ਰਹੇ ਹਾਂ ਜੋ ਕਿ ਇੱਕ ਵੱਡੀ ਚਿੰਤਾ ਦੀ ਗੱਲ ਹੈ। ਲਗਾਤਾਰ ਯੋਗਾ ਕਰਨ ਨਾਲ ਵਿਅਕਤੀ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਲੈਂਦਾ ਹੈ ਅਤੇ ਯੋਗਾ ਕਰਨ ਦਾ ਲਾਭ ਤਾਂ ਹੀ ਹੁੰਦਾ ਹੈ ਜਦੋਂ ਅਸੀਂ ਇਸ ਨੂੰ ਲਗਾਤਾਰ ਕਰਦੇ ਹਾਂ।ਉਨ੍ਹਾਂ ਪ੍ਰੀਸ਼ਦ ਦੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੋਗਾ ਕੈਂਪ ਲਗਾਉਣਾ ਪ੍ਰੀਸ਼ਦ ਦਾ ਸ਼ਲਾਘਾਯੋਗ ਕਦਮ ਹੈ । ਸੂਬਾ ਸੰਗਠਨ ਮੰਤਰੀ ਰਮੇਸ਼ ਮਲਹੋਤਰਾ ਅਤੇ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਨੇ ਸਾਰਿਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸੁਨੀਲ ਖੁੱਲਰ ਜੀ ਅਤੇ ਹਾਜ਼ਰ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪ੍ਰੀਸ਼ਦ ਸਮਾਜ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਅਸੀਂ ਭਵਿੱਖ ਵਿੱਚ ਵੀ ਇਸ ਕੈਂਪ ਨੂੰ ਜਾਰੀ ਰੱਖਣ ਦੀ ਪੂਰੀ ਕੋਸ਼ਿਸ਼ ਕਰਾਂਗੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ ਅਤੇ ਤੰਦਰੁਸਤ ਰਹਿ ਸਕਣ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਬਬਲਜੀਤ ਪਨੇਸਰ, ਸਕੱਤਰ ਭਾਰਤ ਭੂਸ਼ਣ ਸਚਦੇਵਾ, ਖਜ਼ਾਨਚੀ ਸੰਜੀਵ ਸੋਨੀ, ਸੀਨੀਅਰ ਮੀਤ ਪ੍ਰਧਾਨ ਨੀਰਜ ਮਲਹੋਤਰਾ, ਮੀਡੀਆ ਹੈੱਡ ਰਾਕੇਸ਼ ਗੁਪਤਾ, ਰਮਾ ਗੁਪਤਾ, ਨੀਨਾ ਬਾਂਡਾ, ਮੀਨੂੰ ਸ਼ਰਮਾ, ਰਾਕੇਸ਼ ਸੋਨੀ, ਧਰਮਿੰਦਰ ਬਾਂਡਾ, ਜੈ ਕ੍ਰਿਸ਼ਨ ਕਸ਼ਯਪ, ਡਾ. ਵੇਦ ਪ੍ਰਕਾਸ਼ ਬੇਦੀ, ਵਿਨੋਦ ਸ਼ਰਮਾ, ਹੇਮ ਰਾਜ ਥਰੇਜਾ, ਰਾਜ ਕੁਮਾਰ ਵਧਵਾ, ਵਿਕਾਸ ਬਾਂਸਲ, ਦੇਵ ਕੁਮਾਰ, ਰਚਿਤ ਖੁੱਲਰ, ਪੰਡਿਤ ਨੀਲਮ ਸ਼ਰਮਾ, ਕੁਲਦੀਪ ਗੁਪਤਾ, ਵਿਕਰਾਂਤ ਖੁੱਲਰ, ਅਮਿਤ ਗੋਇਲ, ਹੰਸ ਰਾਜ ਆਦਿ ਹਾਜ਼ਰ ਸਨ।
ਬੀ.ਵੀ.ਪੀ. ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200

Live Cricket Score
ਤਾਜ਼ਾ ਤਾਰੀਨ
- ਸਵਾਗਤ ਬੱਚਿਓ
- ਇੱਕ ਧਰਤੀ, ਸਿਹਤਮੰਦ ਸੰਸਾਰ – ਸੰਤ ਨਿਰੰਕਾਰੀ ਮਿਸ਼ਨ ਦੁਆਰਾ ਅੰਤਰਰਾਸ਼ਟਰੀ ਯੋਗ ਦਿਵਸ
- ਇੱਕ ਧਰਤੀ, ਸਿਹਤਮੰਦ ਸੰਸਾਰ “ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ, ਸਰਹਿੰਦ ਦੁਆਰਾ ‘ ਅੰਤਰਰਾਸ਼ਟਰੀ ਯੋਗ “ਦਿਵਸ ਮਨਾਇਆ ਗਿਆ”
- ਸਾਬਕਾ ਰਜਿਸਟ੍ਰਾਰ ਬਾਬਾ ਬੁੱਧ ਦਾਸ ਜੀ ਦੇ ਡੇਰੇ ਵਿਖੇ ਨਤਮਸਤਕ ਹੋਏ
- ਸਵ. ਮੋਹਨ ਲਾਲ ਧੀਮਾਨ ਨੂੰ ਕੀਤੀ ਸ਼ਰਧਾਂਜਲੀ ਭੇਂਟ
- ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਪਿੰਡ ਬਲਾੜਾ ਵਿਖੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ
- ਪੰਜਾਬ ਕਾਂਗਰਸ ਵਿੱਚ ਘੱਟ ਗਿਣਤੀ ਵਿਭਾਗ ਨੂੰ ਮਿਲੀ ਮਜ਼ਬੂਤੀ – ਦਿਲਬਰ ਮੁਹੰਮਦ ਖਾਨ ਦੀ ਸਿਫ਼ਾਰਸ਼ ‘ਤੇ ਹਾਈ ਕਮਾਂਡ ਨੇ 24 ਜ਼ਿਲ੍ਹਿਆਂ ਦੇ ਚੇਅਰਮੈਨ, ਵਾਈਸ ਚੇਅਰਪਰਸਨ ਅਤੇ ਜਨਰਲ ਸਕੱਤਰ ਕੀਤੇ ਨਿਯੁਕਤ
- ਜ਼ਿਲ੍ਹਾ ਪ੍ਰਧਾਨ ਨੇ ਕੀਤਾ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ ਨੂੰ ਸਨਮਾਨਿਤ
- ਆਮ ਆਦਮੀ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ
- ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
- ਸਾਨੂੰ ਗੁਰੂ ਦੇ ਦਿਖਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ- ਮਹੰਤ ਡਾ. ਸਿਕੰਦਰ ਸਿੰਘ
- ਸਰਹਿੰਦ, ਥਾਪਰ: ਬਾਬਾ ਬੰਦਾ ਸਿੰਘ ਬਹਾਦਰ ਸੇਵਾ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਦੌਰਾਨ ਲੰਗਰ ਦੀ ਸੇਵਾ ਕਰਦੇ ਐਡਵੋਕੇਟ ਜਤਿੰਦਰਪਾਲ ਸਿੰਘ, ਸਰਗੁਣ ਬੱਤਰਾ, ਬੂਟਾ ਸਿੰਘ, ਸਰਪਾਲ ਸਿੰਘ, ਰਣਜੀਤ ਸਿੰਘ ਸੰਧੂ, ਪ੍ਰੀਤਮ ਸਿੰਘ ਨਾਗਰਾ।
- ਪੁਲਿਸ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਇੰਸਪੈਕਟਰਾਂ ਨੂੰ ਸਨਮਾਨਿਤ ਕੀਤਾ
- ਠੰਡੇ ਮਿੱਠੇ ਪਾਣੀ ਅਤੇ ਜਲ ਜੀਰਾ ਦੀ ਛਬੀਲ ਲਗਾਈ
- ਗੁਰਮਤ ਦੇ ਨਾਲ ਨਾਲ ਸਮਾਜਿਕ ਸਿਖਲਾਈ ਦਾ ਮੰਚ-ਨਿਰੰਕਾਰੀ ਬਾਲ ਸੰਤ ਸਮਾਗਮ
- ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਆਪਣੇ ਸਾਥੀਆਂ ਨਾਲ ਸੰਵਿਧਾਨ ਬਚਾਓ ਰੈਲੀ ਵਿੱਚ ਰਵਾਨਾ ਹੋਏ
- ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ‘ਸੰਵਿਧਾਨ ਬਚਾਓ ਰੈਲੀ’ ਲਈ ਫਤਹਿਗੜ੍ਹ ਸਾਹਿਬ ਹਲਕੇ ਤੋਂ ਸੈਂਕੜੇ ਕਾਂਗਰਸੀ ਵਰਕਰ ਰਵਾਨਾ
- ਨਹੀਂ ਰਹੇ ਬਜ਼ੁਰਗ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ
- ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ
- ਭੋਗ ਤੇ ਰਸਮ ਪਗੜੀ 24 ਮਈ ਨੂੰ
- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੁੰਨੀ ਕਲਾਂ ਦੇ ਨਤੀਜੇ ਰਹੇ ਸ਼ਾਨਦਾਰ
- ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਰਜਿ. ਪੰਜਾਬ ਵੱਲੋਂ ਕੀਤਾ ਗਿਆ ਵਿਦਿਆਰਥੀਆਂ ਦਾ ਸਨਮਾਨ
- ਮਹਾਂਰਿਸ਼ੀ ਦਯਾਨੰਦ ਹਾਈ ਸਕੂਲ ਵਿੱਚ ਵਿਦਿਆਰਥਣਾਂ ਦਾ ਕੀਤਾ ਸਨਮਾਨ
- ਰਾਜੀਵ ਗਾਂਧੀ ਦੀ ਯਾਦ ‘ਚ ਜਿਲਾ ਯੂਥ ਕਾਂਗਰਸ ਵੱਲੋਂ ਖੂਨਦਾਨ ਕੈਂਪ
- ਗਿਆਨਦੀਪ ਮੰਚ ਵੱਲੋਂ ਅਮਨ ਸ਼ਾਂਤੀ ਨੂੰ ਸਮਰਪਿਤ ਸਮਾਗਮ