Home ਫ਼ਤਹਿਗੜ੍ਹ ਸਾਹਿਬ ਪੰਛੀਆਂ ਦੀ ਹੋਂਦ ਨੂੰ ਬਚਾਉਣ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ...

ਪੰਛੀਆਂ ਦੀ ਹੋਂਦ ਨੂੰ ਬਚਾਉਣ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।

ਬੱਸੀ ਪਠਾਣਾ, ਉਦੇ: ਸਾਨੂੰ ਪੰਛੀਆਂ ਦੀ ਹੋਂਦ ਨੂੰ ਬਚਾਉਣ ਲਈ ਰਲ- ਮਿਲ ਕੇ ਹੰਭਲਾ ਮਾਰਨਾ ਪਵੇਗਾ। ਪ੍ਰਕ੍ਰਿਤੀ ‘ਚ ਰਹਿ ਰਹੇ ਪਸ਼ੂ – ਪੰਛੀਆ ਦੀ ਭਲਾਈ ਲਈ ਬਿਨ੍ਹਾਂ ਕਿਸੇ ਸੁਆਰਥ ਤੋਂ ਸੇਵਾ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਪੰਛੀਆਂ ਦੀ ਹੋਂਦ ਨੂੰ ਬਚਾਉਣ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਪੰਛੀਆਂ ਦੀ ਹੋਂਦ ਨੂੰ ਬਚਾਉਣ ਲਈ ਪੀਣ ਵਾਲੇ ਪਾਣੀ ਦੇ ਮਿੱਟੀ ਦੇ ਭਾਂਡੇ ਬਾਵਾ ਨਰਸਿੰਗ ਹੋਮ, ਬਸੀ ਪਠਾਣਾਂ ਵਿਖੇ ਰੱਖਦੇ ਹੋਏ ਕੀਤਾ। ਇਸ ਮੌਕੇ ਡਾ. ਨਵਿੰਦਰ ਸਿੰਘ ਬਾਵਾ ਨੇ ਕਿਹਾ ਕਿ ਮਨੁੱਖਤਾ ਦਾ ਪਹਿਲਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਪੰਛੀਆਂ ਨੂੰ ਰੱਬ ਰੂਪ ਮੰਨ ਕੇ ਇਨ੍ਹਾਂ ਦੇ ਦਾਣੇ ਪਾਣੀ ਦਾ ਪ੍ਰਬੰਧ ਕਰਨ ਅਤੇ ਪੰਛੀਆਂ ਲਈ ਪੀਣ ਵਾਲੇ ਪਾਣੀ ਦੇ ਮਿੱਟੀ ਦੇ ਭਾਂਡੇ ਪਾਣੀ ਨਾਲ ਭਰ ਕੇ ਰੱਖਣ ਤਾਂ ਜੋ ਬੇਜ਼ੁਬਾਨ ਪੰਛੀ ਆਪਣੀ ਪਿਆਸ ਬੁਝਾ ਸਕਣ ਨਾਲ ਹੀ ਉਨ੍ਹਾਂ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਵੱਲੋ ਪਿਛਲੇ ਦਸ – ਬਾਰਾ ਸਾਲ ਤੋਂ ਪੰਛੀਆ ਲਈ ਪੀਣ ਵਾਲੇ ਪਾਣੀ ਦੇ ਮਿੱਟੀ ਦੇ ਭਾਂਡੇ ਰੱਖਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ਕਿਹਾ ਕਿ ਅੱਤ ਦੀ ਗਰਮੀ ਵਿੱਚ ਪੰਛੀਆਂ ਨੂੰ ਪੀਣ ਲਈ ਪਾਣੀ ਮੁਹੱਈਆ ਕਰਾਉਣਾ ਚਾਹੀਦਾ ਹੈ ਤਾਂ ਜੋ ਬੇਜ਼ੁਬਾਨ ਪੰਛੀ ਆਪਣੀ ਪਿਆਸ ਬੁਝਾ ਸਕਣ ਅਤੇ ਨਾਲ ਹੀ ਉਨ੍ਹਾਂ ਡਾ. ਨਵਿੰਦਰ ਸਿੰਘ ਬਾਵਾ ਦਾ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਨਵਿੰਦਰ ਸਿੰਘ ਬਾਵਾ, ਡਾ. ਅਮਰਪ੍ਰੀਤ ਸਿੰਘ, ਡਾ. ਗੁਰਪ੍ਰੀਤ ਸਿੰਘ ਅਤੇ ਬਾਵਾ ਨਰਸਿੰਗ ਹੋਮ ਬਸੀ ਪਠਾਣਾਂ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।

LEAVE A REPLY

Please enter your comment!
Please enter your name here