
ਸਾਵਣ ਦੇ ਸੰਗਰਾਂਦ ਮੌਕੇ ਜਿਲਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਲੰਗਰ ਲਗਾਇਆ ਗਿਆ ਇਸ ਮੌਕੇ ਜ਼ਿਲਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਗਰੇਵਾਲ ਵੀ ਲੰਗਰ ਵਿੱਚ ਸੇਵਾ ਕੀਤੀ| ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਦੇ ਵੱਲੋਂ ਲੰਗਰ ਲਗਾਇਆ ਗਿਆ ਹੈ। ਉਹਨਾਂ ਨੇ ਕਿਹਾ ਕਿ ਸਾਉਣ ਦਾ ਮਹੀਨਾ ਲੋਕਾਂ ਦੇ ਲਈ ਖੁਸ਼ੀਆਂ ਅਤੇ ਭਾਗਾਂ ਭਰਿਆ ਹੋਵੇ|

