ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਗਿਆ ‘ਕਾਰਗਿਲ ਵਿਜੇ ਦਿਵਸ’

ਬੱਸੀ ਪਠਾਣਾ, ਉਦੇ ਧੀਮਾਨ : ਸੰਤ ਹਰਨਾਮ ਸਿੰਘ ਪਬਲਿਕ ਸਕੂਲ ਨੇ ਅੱਜ ‘ਕਾਰਗਿਲ ਵਿਜੇ ਦਿਵਸ’ ਨੂੰ ਮਾਣ ਅਤੇ ਸ਼ਰਧਾ ਨਾਲ ਮਨਾਇਆ। ਇਹ ਦਿਨ 1999 ਦੀ ਕਾਰਗਿਲ ਜੰਗ ਵਿੱਚ ਭਾਰਤੀ ਹਥਿਆਰਬੰਦ ਬਲਾਂ ਦੀ ਜਿੱਤ ਦਾ ਪ੍ਰਤੀਕ ਚਿੰਨ੍ਹ ਹੈ।ਇਸ ਦਿਨ ਨੂੰ ਮਨਾਉਣ ਲਈ, ਸਕੂਲ ਨੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਵਿਦਿਆਰਥੀਆਂ ਵਿੱਚ ਮਾਣ ਅਤੇ ਸ਼ੁਕਰਗੁਜ਼ਾਰੀ ਦੀ ਭਾਵਨਾ ਪੈਦਾ ਕਰਨ ਲਈ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਕਾਰਗਿਲ ਜੰਗ ਦੇ ਇਤਿਹਾਸਕ ਸੰਦਰਭ, ਸੈਨਿਕਾਂ ਵੱਲੋਂ ਦਿਖਾਈ ਗਈ ਬਹਾਦਰੀ ਅਤੇ ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਅਤੇ ਤਿਰੰਗੇ ਦੇ ਸਨਮਾਨ ਦੀ ਰਾਖੀ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ