ਬੱਸੀ ਪਠਾਣਾਂ,ਉਦੇ ਧੀਮਾਨ : ਹਾਂ ਦਾ ਨਾਅਰਾ ਚੇਤਨਾ ਮੰਚ ਵੱਲੋਂ ਮੰਚ ਦੇ ਸਰਪ੍ਰਸਤ ਡਾ .ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੇ) ਬੱਸੀ ਪਠਾਣਾਂ ਵਿਖ਼ੇ ਵੱਖ ਵੱਖ ਕਿਸਮ ਦੇ ਬੂਟੇ ਲਗਾਏ ਗਏ। ਇਸ ਮੌਕੇ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਤੇ ਡਾ.ਨਵਿੰਦਰ ਸਿੰਘ ਬਾਵਾ ਨਰਸਿੰਗ ਹੋਮ ਵੱਲੋ ਵਿਸ਼ੇਸ਼ ਤੌਰ ਸਮੂਲੀਅਤ ਕੀਤੀ ਤੇ ਬੂਟੇ ਲਗਵਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਡਾ.ਹਰਬੰਸ ਲਾਲ ਤੇ ਰਾਜੇਸ਼ ਸਿੰਗਲਾ ਨੇ ਸਾਂਝੇ ਤੌਰ ਤੇ ਕਿਹਾ ਕਿ ਅੱਜ ਦੇ ਸਮੇਂ ਵਿਚ ਰੁੱਖਾਂ ਦੀ ਬਹੁਤ ਮਹੱਤਤਾ ਹੈ। ਰੁੱਖਾਂ ਦੀ ਘਾਟ ਕਰਕੇ ਜ਼ਿਆਦਾ ਗਰਮੀ ਹੁੰਦੀ ਜਾ ਰਹੀ ਹੈ ਤੇ ਤਪਸ਼ ਵਧ ਗਈ ਹੈ। ਉਨ੍ਹਾਂ ਕਿਹਾ ਕਿ ਤਪਸ਼ ਨੂੰ ਘਟਾਉਣ ਲਈ ਸਾਡਾ ਆਲਾ-ਦੁਆਲਾ ਹਰਿਆ ਭਰਿਆ ਹੋਣਾ ਚਾਹੀਦਾ ਹੈ।ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਬੂਟੇ ਲਗਾਵਾਂਗੇ। ਉਨ੍ਹਾਂ ਕਿਹਾ ਕਿ ਹਰੇਕ ਬਚੇ ਨੂੰ ਹਰੇਕ ਨਾਗਰਿਕ ਨੂੰ ਇਕ-ਇਕ ਬੁਟਾ ਲਗਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਬੂਟੇ ਲਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਪੌਦੇ ਲਉਣਗੇ ਤਾਂ ਸਾਡਾ ਵਾਤਾਵਰਨ ਬਿਮਾਰੀਆਂ ਮੁਕਤ ਹੋਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਵਿਖੀ ਪੀੜ੍ਹੀ ਨੂੰ ਸ਼ੁੱਧ ਵਾਤਾਵਰ ਦੇਣ ਦੇ ਉਦੇਸ਼ ਨਾਲ ਵੱਧ ਤੋਂ ਵਧ ਪੋਦੇ ਲਗਾਉਣ। ਇਸ ਮੌਕੇ ਡਾ.ਹਰਬੰਸ ਲਾਲ ਨੇ ਸਕੂਲ ਦੇ ਵਿਦਿਆਰਥੀਆਂ ਨੂੰ 100 ਦੇ ਕਰੀਬ ਬੂਟੇ ਵੰਡੇ।ਇਸ ਮੌਕੇ ਹਾਂ ਦਾ ਨਾਅਰਾ ਮੰਚ ਦੇ ਪ੍ਰਧਾਨ ਮਨੀਸ਼ ਵਰਮਾ,ਪ੍ਰਿੰਸੀਪਲ ਸਰਬਜੀਤ ਕੌਰ, ਮਨਦੀਪ ਕੌਰ, ਮਨਜੀਤ ਸਿੰਘ, ਗੁਰਮੇਲ ਸਿੰਘ, ਜਸਪਾਲ ਸਿੰਘ,ਜਸਵਿੰਦਰ ਕੌਰ, ਮੋਹਿੰਦਰ ਮਿੰਦੀ, ਜਗਮੇਲ ਸਿੰਘ, ਦਰਸ਼ਨ ਸਿੰਘ, ਗੁਰਦੀਪ ਸਿੰਘ, ਅਸ਼ੌਕ ਕੁਮਾਰ ਤੋਂ ਇਲਾਵਾ ਸਕੂਲ ਦੇ ਸਮੂਹ ਵਿਦਿਅਰਥੀਆਂ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ