
ਬੱਸੀ ਪਠਾਣਾ, ਉਦੇ ਧੀਮਾਨ: ਕਾਗਰਸ ਕਮੇਟੀ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਬੱਸੀ ਪਠਾਣਾਂ ਵਿਖੇ ਮੀਡਿਆ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਦੇ ਕਾਰਗੁਜ਼ਾਰੀ ਉੱਪਰ ਸਵਾਲ ਖੜੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਅਜਿਹਾ ਪਹਿਲੀ ਵਾਰ ਵੇਖਣ ਨੂੰ ਮਿਲ ਰਿਹਾ ਹੈ ਜਦੋਂ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨਾਂ ’ਤੇ ਪ੍ਰਸ਼ਾਸਨ ਵੱਲੋਂ ਦਬਾਵ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਦਲਾਵ ਦਾ ਦਾਅਵਾ ਕਰਨ ਵਾਲੀ ਸੂਬਾ ਸਰਕਾਰ ਪੰਜਾਬ ’ਚ ਕਰਪਸ਼ਨ ਅਤੇ ਮਾਈਨਿੰਗ ਮਾਫ਼ੀਆ ਖ਼ਤਮ ਕਰਨ ਦਾ ਦਾਅਵਾ ਕਰ ਰਹੀ ਸੀ ਪਰ ਸਥਿਤੀ ਇਸਦੇ ਉਲਟ ਹੈ। ਸੀਐੱਮ ਭਗਵੰਤ ਮਾਨ ਦੇ ਬਿਆਨ ਸਿਰਫ਼ ਅਖ਼ਬਾਰਾਂ ਅਤੇ ਮੀਡੀਆ ਦੀ ਸੁਰਖੀਆਂ ਤਕ ਹੀ ਸੀਮਤ ਹਨ।
