
ਬੱਸੀ ਪਠਾਣਾ, ਉਦੇ ਧੀਮਾਨ: ਕਾਗਰਸ ਪਾਰਟੀ ਐਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਬਲਵੀਰ ਸਿੰਘ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨ ਤੇ ਫਸਲ ਦੋਵੇਂ ਹੀ ਰੁਲ ਰਹੇ ਹਨ, ਇਸ ਲਈ ਸਿੱਧੇ ਤੌਰ ਤੇ ਪੰਜਾਬ ਤੇ ਕੇਂਦਰ ਸਰਕਾਰ ਦੋਵੇਂ ਹੀ ਜਿੰਮੇਵਾਰ ਹਨ। ਉਨਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਖ੍ਰੀਦ ਪ੍ਰਬੰਧਾਂ ਦੀ ਘਾਟ ਹੈ ਤੇ ਦੂਸਰੇ ਪਾਸੇ ਕੇਂਦਰ ਦੀ ਲਾਪ੍ਰਵਾਈ ਕਰਕੇ ਲਿਫਟਿੰਗ ਨਹੀਂ ਹੋ ਰਹੀ ਹੈ। ਪੰਜਾਬ ਵਿਚ ਨਾ ਡੀਏਪੀ, ਨਾ ਬਾਰਦਾਨਾ ਤੇ ਨਾ ਮੰਡੀਆਂ ਵਿਚ ਫਸਲ ਰੱਖਣ ਲਈ ਥਾਂ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਲਾਪ੍ਰਵਾਹੀਆਂ ਦਾ ਨਤੀਜਾ ਕਿਸਾਨਾਂ ਨੂੰ ਭੁਗਤਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਸ਼ੈਲਰ ਖਾਲੀ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਛੇ ਮਹੀਨੇ ਪਹਿਲਾਂ ਗੱਲਬਾਤ ਕਰਨੀ ਚਾਹੀਦੀ ਸੀ ਪਰ ਅਜਿਹਾ ਨਾ ਕਰਕੇ ਕਿਸਾਨਾਂ ਦੀ ਫਸਲ ਮੰਡੀਆਂ ਵਿਚ ਰੁਲਣ ਲੱਗੀ ਤਾਂ ਹੁਣ ਮੀਟਿੰਗਾਂ ਕਰਕੇ ਬੁੱਤਾ ਸਾਰਿਆ ਜਾ ਰਿਹਾ ਹੈ।ਉਨਾ ਕਿਹਾ ਕਿ ਮੁੱਖ ਮੰਤਰੀ ਨੂੰ ਦਫਤਰ ਵਿਚ ਬੈਠ ਕੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਦੀ ਬਜਾਏ ਮੰਡੀਆਂ ਵਿਚ ਆ ਕੇ ਕਿਸਾਨਾਂ ਦੇ ਮਸਲੇ ਸੁਨਣੇ ਚਾਹੀਦੇ ਹਨ।
