ਭਾਰਤ ਵਿਕਾਸ ਪੀ੍ਸ਼ਦ ਵਲੋਂ ਹਿੰਦ ਦੀ ਚਾਦਰ ਸ਼ੀ੍ ਗੁਰੂ ਤੇਗ ਬਹਾਦੁਰ ਬਲਿਦਾਨ ਦਿਵਸ ਦੇ ਮੋਕੇ ਕਰਵਾਏ ਗਏ ਭਾਸ਼ਣ ਮੁਕਾਬਲੇ।

ਉਦੇ ਧੀਮਾਨ, ਬੱਸੀ ਪਠਾਣਾ : ਭਾਰਤ ਵਿਕਾਸ ਪੀ੍ਸ਼ਦ ਬਸੀ ਪਠਾਣਾਂ ਵਲੋਂ ਪ੍ਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਅਤੇ ਸੰਸਕਾਰ ਪ੍ਮੁੱਖ ਬਲਦੇਵ ਕਿ੍ਸ਼ਨ ਅਤੇ ਪੋ੍ਜੈਕਟ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ ਦੀ ਦੇਖਰੇਖ ਹੇਠ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਬਲਿਦਾਨ ਦਿਵਸ ਦੇ ਮੋਕੇ ਲਾਲਾ ਲਾਜਪਤ ਰਾਏ ਸਕੂਲ ਵਿੱਖੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਹੋਲੀ ਹਾਰਟ ਪਬਲਿਕ ਸਕੂਲ ਦੀ ਸੁਖਜੋਤ ਕੋਰ ਨੇ ਪਹਿਲਾ, ਲਾਲਾ ਲਾਜਪਤ ਰਾਏ ਸਕੂਲ ਦੀ ਖੁਸ਼ਪੀ੍ਤ ਕੋਰ ਨੇ ਦੂਜਾ ਅਤੇ ਗੁਰੂ ਨਾਨਕ ਪਬਲਿਕ ਸਕੂਲ ਦੇ ਹਰਨੂਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਪੀ੍ਸ਼ਦ ਵਲੋਂ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਅਤੇ ਬਾਕੀ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸੂਬਾ ਸੰਗਠਨ ਮੰਤਰੀ ਰਮੇਸ਼ ਮਲਹੋਤਰਾ ਅਤੇ ਜੈ ਕਿ੍ਸ਼ਨ ਨੇ ਜੱਜ ਦੀ ਭੂਮਿਕਾ ਬਖੂਬੀ ਨਿਭਾਈ। ਸੂਬਾ ਸੰਗਠਨ ਮੰਤਰੀ ਰਮੇਸ਼ ਮਲਹੋਤਰਾ ਅਤੇ ਪ੍ਧਾਨ ਮਨੋਜ ਕੁਮਾਰ ਭੰਡਾਰੀ ਨੇ ਦਸਿਆ ਕਿ ਪੀ੍ਸ਼ਦ ਵਲੋਂ ਹਰ ਸਾਲ ਸ਼੍ਰੀ ਗੁਰੂ ਤੇਗ ਬਹਾਦੁਰ ਬਲਿਦਾਨ ਦਿਵਸ ਦੇ ਮੋਕੇ ਸਮਾਗਮ ਕਰਵਾਇਆ ਜਾਂਦਾ ਹੈ। ਗੁਰੂ ਸ਼੍ਰੀ ਤੇਗ ਬਹਾਦੁਰ ਜੀ ਨੇ ਸਨਾਤਨ ਧਰਮ ਦੀ ਰੱਖਿਆ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਸਨਾਤਨ ਧਰਮ ਦੀ ਰਖਿੱਆ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਾਨੂੰ ਸਾਰਿਆਂ ਨੂੰ ਗੁਰੂ ਜੀ ਵਲੋਂ ਦਿਖਾਏ ਰਸਤੇ ਤੇ ਚਲਣਾ ਚਾਹੀਦਾ ਹੈ ਅਤੇ ਉਨ੍ਹਾਂ ਵਲੋਂ ਦਿਤੀਆਂ ਸਿਖਿਆਵਾਂ ਨੂੰ ਯਾਦ ਰੱਖਣਾ ਚਾਹੀਦਾ ਹੈ। ਭਾਸ਼ਣ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀ ਆਉਣ ਵਾਲੀ 24-12-24 ਦਿਨ ਐਤਵਾਰ ਨੂੰ ਸੁਨਾਮ ਵਿੱਖੇ ਹੋਣ ਜਾ ਰਹੇ ਰਾਜ ਪਧੱਰੀ ਮੁਕਾਬਲਿਆਂ ਵਿੱਚ ਭਾਗ ਲਵੇਗਾ। ਅੰਤ ਵਿੱਚ ਪ੍ਧਾਨ ਮਨੋਜ ਕੁਮਾਰ ਭੰਡਾਰੀ ਵਲੋਂ ਸਕੂਲ ਪਿ੍ੰਸੀਪਲ ਪ੍ਦੀਪ ਸ਼ਰਮਾ ਸਮੇਤ ਸਾਰੇ ਸਟਾਫ, ਸਾਰੇ ਸਕੂਲਾਂ ਦੇ ਪਿ੍ੰਸੀਪਲ ਸਾਹਿਬਾਨ, ਵਿਦਿਆਰਥੀਆਂ ਅਤੇ ਪੀ੍ਸ਼ਦ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਪਿ੍ੰਸੀਪਲ ਪਰਦੀਪ ਸ਼ਰਮਾ, ਅਧਿਆਪਕ ਅਲੋਕ ਨਾਥ, ਮੋਨਿਕਾ , ਜੈ ਕਿ੍ਸ਼ਨ , ਧਰਮਿੰਦਰ ਬਾਂਡਾ, ਪ੍ਦੀਪ ਮਲਹੋਤਰਾ, ਆਦਿ ਮੈਂਬਰ ਹਾਜਰ ਰਹੇ।

Leave a Reply

Your email address will not be published. Required fields are marked *