ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ – ਐਮ ਐਲ ਏ ਰੁਪਿੰਦਰ ਹੈਪੀ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਹਲਕਾ ਬੱਸੀ ਪਠਾਣਾ ਦੇ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਐਮ.ਐਲ.ਏ. ਬਸੀ ਪਠਾਣਾਂ ਸ. ਰੁਪਿੰਦਰ ਸਿੰਘ ਵੱਲੋਂ ਸਰਕਾਰੀ ਐਲੀ. ਸਕੂਲ, ਬਹਾਦਰਗੜ੍ਹ (ਫ਼ਗਸ) ਵਿਖੇ, ਨਵੇਂ ਕਮਰੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਸਮੇ ਕੀਤਾ ।ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦਾ ਸੁਪਨਾ ਹੈ ਕਿ ਸਰਕਾਰੀ ਸਕੂਲਾਂ ਨੂੰ ਹਰ ਇੱਕ ਸਹੂਲਤ ਦਿੱਤੀ ਜਾਵੇ। ਇਸ ਦੇ ਤਹਿਤ ਹੀ ਸਰਕਾਰੀ ਐਲੀਮੈਂਟਰੀ ਸਕੂਲ ਬਹਾਦਰਗੜ੍ਹ ਵਿਖੇ ਨਵੇਂ ਕਮਰੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਤਹਿਗੜ੍ਹ ਸਾਹਿਬ ਸ. ਸ਼ਮਸੇਰ ਸਿੰਘ ਅਤੇ ਬਲਾਕ ਸਿੱਖਿਆ ਅਫ਼ਸਰ, ਫ਼ਤਹਿਗੜ੍ਹ ਸਾਹਿਬ ਸ੍ਰੀ ਸੰਦੀਪ ਕੁਮਾਰ ਵਿਸ਼ੇਸ਼ ਤੌਰ ਤੇ ਪਹੁੰਚੇ।

ਇਸ ਮੌਕੇ ਤੇ ਸਟੇਟ ਅਵਾਰਡੀ ਨੌਰੰਗ ਸਿੰਘ ਖਰੋਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹਰ ਤਰਾ ਦੀ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਸ ਮੌਕੇ ਤੇ ਸਮੂਹ ਐਸ.ਐਮ.ਸੀ. ਮੈਂਬਰ ਤੇ ਪਿੰਡ ਦੇ ਹੋਰ ਪਤਵੰਤੇ ਸੱਜਣਾ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਸਮੂਹ ਸਕੂਲ ਸਟਾਫ਼ ਨੇ ਐਮ.ਐਲ.ਏ ਸ਼੍ਰੀ ਰੁਪਿੰਦਰ ਸਿੰਘ ਹੈਪੀ ਅਤੇ ਡੀਈਓ  ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *