ਫ਼ਤਹਿਗੜ੍ਹ ਸਾਹਿਬ: ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਹਲਕਾ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਨੇ ਹੀ ਇਸ ਇਤਿਹਾਸਕ ਦਿਹਾੜੇ ‘ਤੇ ਛੁੱਟੀ ਕੀਤੇ ਜਾਣ ਦੀ ਮੰਗ ਰੱਖੀ ਸੀ।
ਇਸ ਬਾਬਤ ਹਲਕਾ ਵਿਧਾਇਕ ਸ. ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਦਸੰਬਰ ਮਹੀਨੇ ਨੂੰ ਸੋਗ ਦੇ ਮਹੀਨੇ ਵਜੋਂ ਮਨਾਇਆ ਜਾਵੇਗਾ ਤੇ ਪੰਜਾਬ ਸਰਕਾਰ ਵੱਲੋਂ ਦਸੰਬਰ ਮਹੀਨੇ ਦੇ ਵਿੱਚ ਕੋਈ ਵੀ ਸੱਭਿਆਚਾਰਕ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਤਿਹਾਸ ਨੂੰ ਬਹੁਤ ਵੱਡੀ ਮਾਨਤਾ ਦਿੱਤੀ ਗਈ ਹੈ। ਇਸ ਲਈ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਦਾ ਰਿਣੀ ਰਹਿਣਗੇ।
ਹਲਕਾ ਵਿਧਾਇਕ ਨੇ ਦੱਸਿਆ ਕਿ ਉਹਨਾਂ ਵੱਲੋਂ ਇੱਕ ਪੱਤਰ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਸੀ ਕਿ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਮੰਗ ਨੂੰ ਪ੍ਰਵਾਨ ਕਰਦਿਆਂ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।