ਸਰਕਾਰੀ ਹਾਈ ਸਮਾਰਟ ਸਕੂਲ ਬਡਾਲੀ ਮਾਈ ਕੀ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ਸਰਕਾਰੀ ਹਾਈ ਸਮਾਰਟ ਸਕੂਲ ਬਡਾਲੀ ਮਾਈ ਕੀ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਿਹਗੜ੍ਹ ਸਾਹਿਬ ਵੱਲੋਂ ਕਾਨੂੰਨੀ ਸੇਵਾਵਾਂ ਸਬੰਧੀ ਅਤੇ ਮਾਸ ਕੌਸਲਿੰਗ ਸੰਬੰਧੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਕੰਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਿਹਗੜ੍ਹ ਸਾਹਿਬ ਜੀ ਅਤੇ ਸ਼੍ਰੀਮਤੀ ਦੀਪਤੀ ਗੋਇਲ ਪੀਸੀਐਸ ਚੀਫ ਜੁਡੀਸ਼ੀਅਲ ਮਜਿਸਟਰੇਟ ਕੰਮ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਦੇ ਅਦੇਸ਼ਾ ਅਨੁਸਾਰ ਲਗਾਇਆ ਗਿਆ। ਇਸ ਕੈਂਪ ਵਿੱਚ ਐਡਵੋਕੇਟ ਸਟੇਟ ਅਵਾਰਡੀ ਨੌਰੰਗ ਸਿੰਘ ਵੱਲੋਂ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ ਵੱਖ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਜਿਸ ਵਿੱਚ ਮਾਸ ਕੌਂਸਲਿੰਗ, ਵਕੀਲਾਂ ਦੀ ਮੁਫਤ ਸਲਾਹ, ਲੀਗਲ ਸੇਵਾਵਾਂ, ਕੋਰਟ ਫੀਸ ਪੋਕਸੋ ਐਕਟ, ਜੇ ਜੇ ਬੋਰਡ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਰਜਿੰਦਰ ਕੁਮਾਰ ਵਲੋ ਟ੍ਰੈਫਿਕ ਕਾਨੂੰਨਾਂ ਵਿੱਚ ਨਵੀਆਂ ਤਬਦੀਲੀਆਂ ਬਾਰੇ ਜਾਣਕਾਰੀ ਅਤੇ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਤ ਕੀਤਾ।

ਇਸ ਮੌਕੇ ਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਏ ਅਧਿਕਾਰੀ ਦਾ ਸਕੂਲ ਮੁੱਖੀ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਵੱਧੀਆ ਜਾਣਕਾਰੀ ਦੇਣ ਲਈ ਸਨਮਾਨ ਅਤੇ ਧੰਨਵਾਦ ਕੀਤਾ। ਇਸ ਮੌਕੇ ਤੇ ਰਜਿੰਦਰ ਕੁਮਾਰ, ਰਜਿੰਦਰ ਸਿੰਘ, ਮਨਪ੍ਰੀਤ ਸਿੰਘ, ਜਸਵੀਰ ਸਿੰਘ ਅਤੇ ਸਮੁੱਚਾ ਸਟਾਫ ਹਾਜ਼ਰ ਸੀ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ