ਕਾਂਗਰਸ ਵਰਕਰਾਂ ਨੇ ਅਮਰੀਕਾ ਦੀ ਟਰੰਪ ਸਰਕਾਰ ਖ਼ਿਲਾਫ ਰੋਸ ਮਾਰਚ ਕੱਢਿਆ

ਬੱਸੀ ਪਠਾਣਾਂ, ਰੂਪ ਨਰੇਸ਼: ਕਾਂਗਰਸ ਕਮੇਟੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਦੇ ਨਿਰਦੇਸ਼ਾਂ ਤੇ ਕਾਂਗਰਸੀ ਵਰਕਰਾਂ ਵਲੋਂ ਬਸੀ ਪਠਾਣਾਂ ਵਿਚ ਅਮਰੀਕਾ ਦੀ ਟਰੰਪ ਸਰਕਾਰ ਖ਼ਿਲਾਫ ਰੋਸ ਮਾਰਚ ਕੱਢਿਆ ਗਿਆ। ਜਿਸ ਦੀ ਅਗਵਾਈ ਕਾਂਗਰਸ ਐਸ ਸੀ ਸੈਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਬਲਵੀਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਕਾਂਗਰਸ ਵਰਕਰਾਂ ਵਲੋਂ ਟਰੰਪ ਸਰਕਾਰ ਖ਼ਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਬਲਵੀਰ ਸਿੰਘ ਨੇ ਦੱਸਿਆ ਕਿ ਭਾਰਤੀਆਂ ਦੇ ਪੈਰਾਂ ਵਿਚ ਬੇੜੀਆਂ ਪਾ ਕੇ ਟਰੰਪ ਸਰਕਾਰ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ, ਜੋ ਨਾਕਾਬਿਲੇ ਬਰਦਾਸ਼ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਢਿਲੋਂ ਨੇ ਕਿਹਾ ਕਿ ਟਰੰਪ ਸਰਕਾਰ ਦੀ ਇਹ ਕਾਰਵਾਈ ਪੂਰੀ ਤਰਾਂ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਮਿਤੱਰ ਟਰੰਪ ਨਾਲ ਗੱਲ ਕਰਨੀ ਚਾਹੀਦੀ ਹੈ, ਤਾਂ ਜੋ ਭੱਵਿਖ ਵਿਚ ਇਸ ਤਰਾਂ ਦੀ ਕਾਰਵਾਈ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭੁੱਖਾ ਰੱਖਣਾ ਤੇ ਜੰਜੀਰਾਂ ਵਿਚ ਜਕੜਨਾ ਇਨਸਾਨੀਅਤ ਦਾ ਘਾਣ ਹੈ। ਇਸ ਮੌਕੇ ਦਵਿੰਦਰ ਸਿੰਘ ਜੱਲਾ, ਬਲਵਿੰਦਰ ਸਿੰਘ ਗੁਣੀਆ ਮਾਜਰੀ, ਰਾਮ ਮੂਰਤੀ ਗੱਡਹੇੜਾ, ਗੁਰਦੀਪ ਸਿੰਘ ਲੁਹਾਰੀ, ਹੈਪੀ ਦੁੱਗਲ, ਧਰਮ ਸਿੰਘ, ਮੰਗਾ, ਹੈਪੀ, ਕਰਮਜੀਤ ਸਿੰਘ ਨਾਲ ਵੱਡੀ ਗਿਣਤੀ ਵਿਚ ਹੋਰ ਕਾਂਗਰਸੀ ਆਗੁ ਤੇ ਵਰਕਰ ਮੌਜੂਦ ਸਨ।

Leave a Reply

Your email address will not be published. Required fields are marked *