ਭਾਰਤੀ ਜਨਤਾ ਪਾਰਟੀ ਹਲਕਾ ਬਸੀ ਪਠਾਣਾ ਕੋਰ ਕਮੇਟੀ ਦੀ ਹੋਈ ਮੀਟਿੰਗ

ਬੱਸੀ ਪਠਾਣਾਂ (ਉਦੇ ਧੀਮਾਨ ) ਭਾਰਤੀ ਜਨਤਾ ਪਾਰਟੀ ਹਲਕਾ ਬਸੀ ਪਠਾਣਾ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਭਾਜਪਾ ਬੱਸੀ ਪਠਾਣਾਂ ਹਲਕਾ ਇੰਚਾਰਜ ਡਾ: ਦੀਪਕ ਜੋਤੀ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿੱਚ ਹਲਕੇ ਦੇ ਪ੍ਰਭਾਰੀ ਤੇ ਸਾਬਕਾ ਕੈਬਨਿਟ ਮੰਤਰੀ ਡਾ.ਹਰਬੰਸ ਲਾਲ, ਬੱਸੀ ਪਠਾਣਾ ਮੰਡਲ ਦੇ ਪ੍ਰਭਾਰੀ ਡਾ.ਨਰੇਸ਼ ਸਰੀਨ , ਭਾਜਪਾ ਪੰਜਾਬ ਐਸੀ ਮੋਰਚਾ ਪੰਜਾਬ ਦੇ ਬੁਲਾਰਾ ਕੁਲਦੀਪ ਸਿੰਘ ਸਿੱਧੂਪੁਰ ਵਿਸ਼ੇਸ਼ ਤੌਰ ‘ਤੇ ਪਹੁੰਚੇ।ਮੀਟਿੰਗ ਵਿੱਚ ਬੱਸੀ ਪਠਾਣਾ ਮੰਡਲ, ਸੰਘੋਲ ਮੰਡਲ ਅਤੇ ਖਮਾਣੋਂ ਮੰਡਲ ਨੇ ਸ਼ਮੂਲੀਅਤ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ: ਹਰਬੰਸ ਲਾਲ, ਡਾ: ਦੀਪਕ ਜੋਤੀ ਅਤੇ ਬੱਸੀ ਪਠਾਣਾ ਮੰਡਲ ਦੇ ਪ੍ਰਧਾਨ ਰਾਜੀਵ ਮਲਹੋਤਰਾ ਨੇ ਕਿਹਾ ਕਿ ਲੋਕ ਸਭਾ 2024 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਇਸ ਲਈ ਸਾਰੇ ਮੰਡਲਾ ਨੂੰ ਚਾਹੀਦਾ ਹੈ ਕਿ ਉਹ ਸਾਰੇ ਮੋਰਚਿਆਂ ਦਾ ਕੰਮ ਮੁਕੰਮਲ ਕਰਨ ਤੋਂ ਬਾਅਦ ਮੰਡਲ ਦੇ ਸਮੂਹ ਸ਼ਕਤੀ ਇੰਚਾਰਜਾਂ ਅਤੇ ਪੰਨਾ ਪ੍ਰਧਾਨਾਂ ਦੀ ਟੀਮ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਹਰ ਪਿੰਡ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੀਤੇ ਕੰਮਾਂ ਬਾਰੇ ਪਤਾ ਲੱਗ ਸਕੇ। ਕੇਂਦਰ ਦੀ ਸਰਕਾਰ ਅਤੇ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਕੀਮਾਂ ਬਾਰੇ ਸ਼ਹਿਰ ਦੇ ਹਰ ਨਾਗਰਿਕ ਨੂੰ ਜਾਣੂ ਕਰਵਾਇਆ ਜਾਵੇ ।ਉਨ੍ਹਾਂ ਕਿਹਾ ਕਿ ਇਹ ਤੈਅ ਹੈ ਕਿ ਮੋਦੀ ਜੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ ਕਿਉਂਕਿ ਦੇਸ਼ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਕੀਤੇ ਵਾਅਦਿਆਂ ਅਤੇ ਕੀਤੇ ਕੰਮਾਂ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪਾਰਟੀ ਵਰਕਰਾਂ ਦਾ ਇਮਤਿਹਾਨ ਦਾ ਸਮਾਂ ਹੈ। ਇਸ ਲਈ ਹਰ ਵਰਕਰ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਪਾਰਟੀ ਲਈ ਕੰਮ ਕਰਨਾ ਚਾਹੀਦਾ ਹੈ, ਆਉਣ ਵਾਲਾ ਸਮਾਂ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਦਾ ਹੈ।ਪੰਜਾਬ ਦੇ ਲੋਕ ਹੁਣ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ।ਇਸ ਮੌਕੇ ਬੱਸੀ ਪਠਾਣਾਂ ਮੰਡਲ ਦੇ ਜਨਰਲ ਸਕੱਤਰ ਓਮ ਪ੍ਰਕਾਸ਼ ਗੌਤਮ, ਭਾਜਪਾ ਸੀਨੀਅਰ ਆਗੂ ਕ੍ਰਿਸ਼ਨ ਵਰਮਾ,ਸੰਘੋਲ ਮੰਡਲ ਦੇ ਪ੍ਰਧਾਨ ਸ਼ਿਆਮ ਨਰੂਲਾ, ਰਾਜੇਸ਼ ਕੁਮਾਰ,ਸ਼ੰਕਰ ਵੇਸੀ ਖਮਾਣੋਂ ਮੰਡਲ ਪ੍ਰਧਾਨ ਵਿਵੇਕ ਜੈਨ,ਬਚਨ ਲਾਲ ਤੋਂ ਇਲਾਵਾ ਹੋਰ ਵੀ ਕਈ ਮੈਂਬਰ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ