ਚੰਡੀਗੜ੍ਹ” ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ-ਜਲੰਧਰ ਨੇ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਨੂੰ ਅਸਲੇ ਸਣੇ ਗ੍ਰਿਫਤਾਰ ਕੀਤਾ ਹੈ, ਜੋ ਕਿ ਵਿਦੇਸ਼ ਸਥਿਤ ਗੈਂਗਸਟਰ ਸੋਨੂੰ ਖੱਤਰੀ ਲਈ ਕੰਮ ਕਰਦਾ ਸੀ। ਸੋਸ਼ਲ ਮੀਡੀਆ ਐਕਸ ’ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜੱਸਾ ਕਤਲ ਦੇ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ, ਜਿਸ ਵਿੱਚ ਜਲੰਧਰ ਦੇ ਪਿੰਡ ਭੋਜੋਵਾਲ ਵਿੱਚ ਔਰਤ ਅਤੇ ਧੀ ਦੇ ਦੋਹਰੇ ਕਤਲ ਅਤੇ ਹੋਰ ਘਿਨਾਉਣੇ ਅਪਰਾਧ ਸ਼ਾਮਲ ਸਨ।