ਫਤਿਹਗੜ੍ਹ ਸਾਹਿਬ ‘ਚ 79ਵੇਂ ਆਜ਼ਾਦੀ ਦਿਵਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਰਾਸ਼ਟਰੀ ਝੰਡਾ ਲਹਿਰਾਇਆ

ਫਤਿਹਗੜ੍ਹ ਸਾਹਿਬ, ਰੂਪ ਨਰੇਸ਼-
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ 79ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਥਾਨਕ ਨਿਵਾਸੀਆਂ ਦੀ ਹਾਜ਼ਰੀ ਵਿੱਚ ਕਰਤਾਰ ਕੰਪਲੈਕਸ, ਫਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।
ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਸ: ਨਾਗਰਾ ਨੇ ਆਜ਼ਾਦੀ ਸੰਗਰਾਮ ਦੇ ਮਹਾਨ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਅਣਗਿਣਤ ਸ਼ਹੀਦਾਂ ਨੇ ਆਪਣੀ ਜ਼ਿੰਦਗੀ ਕੁਰਬਾਨ ਕੀਤੀ ਹੈ, ਜਿਨ੍ਹਾਂ ਦੀਆਂ ਕੁਰਬਾਨੀਆਂ ਸਾਡੀ ਆਉਣ ਵਾਲੀ ਪੀੜ੍ਹੀਆਂ ਲਈ ਹਮੇਸ਼ਾਂ ਪ੍ਰੇਰਣਾ ਦਾ ਸਰੋਤ ਰਹਿਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ ਸਾਡਾ ਫਰਜ਼ ਹੈ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਵਾਲਾ ਭਾਰਤ ਬਣਾਈਏ, ਜਿੱਥੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਅਤੇ ਮੌਕੇ ਮਿਲਣ।
ਉਨਾ ਕਿਹਾ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ।
ਸ: ਨਾਗਰਾ ਨੇ ਕਿਹਾ ਕਿ ਅੱਜ ਦੇ ਯੁਗ ਵਿੱਚ ਸਿੱਖਿਆ, ਤਕਨੀਕੀ ਵਿਕਾਸ, ਪਰਿਆਵਰਣ ਸੰਭਾਲ ਅਤੇ ਖੇਡਾਂ ਵਿੱਚ ਹਿੱਸਾ ਲੈਣਾ ਵੀ ਦੇਸ਼ ਭਗਤੀ ਦਾ ਇੱਕ ਅਹਿਮ ਹਿੱਸਾ ਹੈ।
ਸ਼੍ਰੀ ਨਾਗਰਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਨੇ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ, ਪਰ ਸਾਡੇ ਨੇਤਾਵਾਂ ਅਤੇ ਨਾਗਰਿਕਾਂ ਦੀ ਲਗਨ, ਮਿਹਨਤ ਅਤੇ ਏਕਤਾ ਨਾਲ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲਿਆਂਦਾ ਗਿਆ। ਅੱਜ ਭਾਰਤ ਵਿਸ਼ਵ ਦੀਆਂ ਸ਼ਕਤੀਸ਼ਾਲੀ ਅਰਥਵਿਵਸਥਾਵਾਂ ਵਿੱਚ ਸ਼ਾਮਲ ਹੈ ਅਤੇ ਤਕਨੀਕ, ਖੇਤੀਬਾੜੀ, ਰੱਖਿਆ ਅਤੇ ਅੰਤਰਿਕਸ਼ ਖੇਤਰ ਵਿੱਚ ਅੱਗੇ ਵੱਧ ਰਿਹਾ ਹੈ।
ਇਸ ਮੌਕੇ ‘ਤੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ,ਕੌਂਸਲਰ ਗੁਲਸ਼ਨ ਰਾਏ ਬੋਬੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਦਵਿੰਦਰ ਸਿੰਘ ਜੱਲਾ,ਜਗਦੀਪ ਸਿੰਘ ਨੰਬਰਦਾਰ,ਗੁਰਪ੍ਰੀਤ ਸਿੰਘ ਲਾਲੀ,ਪ੍ਰਵੀਨ ਕੁਮਾਰੀ,ਆਨੰਦ ਮੋਹਨ,ਅਮਰਦੀਪ ਬੈਨੀਪਾਲ,ਪਵਨ ਕਾਲੜਾ,ਜਗਜੀਤ ਸਿੰਘ ਕੋਕੀ,ਕਸ਼ੋਲਿਆ ਸ਼ਰਮਾ,ਵਿਸਾਖੀ ਰਾਮ ਸਾਰੇ ਕੌਂਸਲਰ,ਗੁਰਜੀਤ ਲੋਗੀ,ਰਵਿੰਦਰ ਸਿੰਘ ਬਾਸੀ,ਰਣਧੀਰ ਸਿੰਘ,ਹਨੀ ਭਾਰਦਵਾਜ,ਗੁਰਦੇਵ ਸਿੰਘ,ਸੰਤ ਸਿੰਘ ਸੋਹਲ,ਜਸਵੀਰ ਸਿੰਘ,ਬਹਾਦਰ ਸਿੰਘ ਸਾਨੀਪੁਰ,ਅਮਰਿੰਦਰ ਸਿੰਘ ਲਾਲੀ,ਸੰਤ ਰਾਮ,ਲਾਡੀ ਬਧੌਛੀ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।