Home ਪੰਜਾਬ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ...

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ,27 ਦਸੰਬਰ (ਰੂਪ ਨਰੇਸ਼) : ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ,ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ  ਸਮਰਪਿਤ ਸ਼ਹੀਦੀ ਸਭਾ ਦੇ ਦੂਜੇ ਦਿਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਗੁਰੂਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ,ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਾਲੀ ਧਰਤੀ ਫ਼ਤਹਿਗੜ੍ਹ ਸਾਹਿਬ ਇਤਿਹਾਸ ਪੱਖ ਤੋਂ ਦੁਨੀਆ ਭਰ ਵਿੱਚ ਵਿਸ਼ੇਸ਼ ਮਹੱਤਵ ਰੱਖਦੀ ਹੈ।ਜਿੱਥੇ ਦੁਨੀਆ ਭਰ ਤੋਂ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ।ਉਨਾ ਨੇ ਕਿਹਾ ਦੁਨੀਆ ਵਿੱਚ ਕਿਸੇ ਵੀ ਇਸ ਤੋ ਵੱਡੀ ਕੁਰਬਾਨੀ ਦੇਖਣ ਨੂੰ ਨਹੀ ਮਿਲਦੀ।ਉਨਾ ਨੇ ਸਾਨੂੰ ਸਾਹਿਬਜ਼ਾਦਿਆ ਤੋਂ ਜੁਲਮ ਦੇ ਖਿਲਾਫ ਲੜਣ ਦੀ ਪ੍ਰੇਰਨਾ ਮਿਲਦੀ ਹੈ।ਉਨਾ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਉਨਾ ਨੂੰ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਵਾਰੇ ਜਾਣੂ ਹੋਣਾ ਚਾਹੀਦਾ ਹੈ ਅਤੇ ਸੇਵਾ ਵਿੱਚ ਆਪਣਾ-ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਉਨਾ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ,ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ,ਸਾਬਕਾ ਵਿਧਾਇਕ ਤੇ ਜਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਸਾਬਕਾ ਜਿਲਾ ਪ੍ਰਧਾਨ ਯੂਥ ਕਾਂਗਰਸ ਪਰਮਿੰਦਰ ਸਿੰਘ ਨੋਨੀ ਜੱਲਾ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here