
ਫਤਿਹਗੜ੍ਹ ਸਾਹਿਬ (ਰੂਪ ਨਰੇਸ਼)- ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਚੈੱਕ ਬਾਉਂਸ ਦੇ ਮਾਮਲੇ ਵਿੱਚ ਇੱਕ ਭਗੌੜਾ ਔਰਤ ਨੂੰ ਗ੍ਰਿਫਤਾਰ ਕੀਤਾ ਹੈl ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੇ ਐਸ ਐਚ ਓ ਕੁਲਵੰਤ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਰਾਮਗੜ੍ਹ ਨੇ ਅਮਨਦੀਪ ਕੌਰ ਤੋਂ 70 ਹਜਰ ਰੁਪਏ ਲੇਣੇ ਸਨl ਅਮਨਦੀਪ ਕੌਰ ਵੱਲੋਂ ਚੈੱਕ ਦਿੱਤਾ ਗਿਆ ਸੀ, ਜੋ ਕਿ ਬਾਂਓਸ ਹੋ ਗਿਆl ਜਿਸ ਤੇ ਵਰਿੰਦਰ ਸਿੰਘ ਨੇ ਅਮਨਦੀਪ ਕੌਰ ਦੇ ਖਿਲਾਫ ਮਾਨਯੋਗ ਅਦਾਲਤ ਫਤਿਹਗੜ੍ਹ ਸਾਹਿਬ ਵਿੱਚ ਕੇਸ ਦਾਇਰ ਕਰ ਦਿੱਤਾl ਮਾਨਯੋਗ ਅਦਾਲਤ ਨੇ ਅਮਨਦੀਪ ਕੌਰ ਨੂੰ ਭਗੌੜਾ ਕਰਾਰ ਦਿੱਤਾ ਸੀ, ਜਿਸ ਤੇ ਪੀ ਓ ਸਟਾਫ ਫਤਿਹਗੜ੍ਹ ਸਾਹਿਬ ਅਤੇ ਥਾਣਾ ਸਰਹਿੰਦ ਦੀ ਸਬ ਇੰਸਪੈਕਟਰ ਸਿਮਰਨਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਅਮਨਦੀਪ ਕੌਰ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਅਮਨਦੀਪ ਕੌਰ ਨੂੰ ਜਮਾਨਤ ਮਿਲ ਗਈ ਹੈ।
