
• ਦਿੱਲੀ ਤੋਂ ਚੱਲਿਆ 'ਸੀਸ ਮਾਰਗ ਨਗਰ ਕੀਰਤਨ' ਗੁਰਦੁਆਰਾ ਸੀਸ ਗੰਜ ਸਾਹਿਬ ਪੁੱਜਾ • ਹਰ ਸਾਲ ਸਜਾਇਆ ਜਾਵੇਗਾ ਨਗਰ ਕੀਰਤਨ-ਜਥੇਦਾਰ ਗੜਗੱਜ • ਸ਼ਤਾਬਦੀ ਸਮਾਗਮ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ-ਧਾਮੀ
ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮਾਂ ਦੀ ਸਮਾਪਤੀ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਚ ਰੂਹਾਨੀਅਤ ਭਰੇ ਮਾਹੌਲ ਵਿਚ ਹੋਈ। ਸਮਾਗਮ 'ਸੀਸ ਸਸਕਾਰ ਦਿਵਸ' ਵਜੋਂ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਦੀ ਸਦੀਵੀ ਯਾਦ ਵਜੋਂ ਮਨਾਏ ਗਏ। ਇਸ ਤੋਂ ਪਹਿਲਾਂ 'ਸੀਸ ਮਾਰਗ ਨਗਰ ਕੀਰਤਨ' ਗੁਰਦੁਆਰਾ ਬਿਬਾਨਗੜ੍ਹ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦਿੱਲੀ ਤੋਂ ਬੀਤੇ ਦਿਨੀਂ ਆਰੰਭ ਹੋਇਆ ਸੀ, ਜੋ ਕਿ ਪੜਾਅ ਦਰ ਪੜਾਅ ਲੰਘੀ ਰਾਤ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਪੁੱਜਾ ਸੀ।
ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਏ ਸੀਸ ਮਾਰਗ ਨਗਰ ਕੀਰਤਨ ਵਿਚ ਵੱਡੀ ਗਿਣਤੀ 'ਚ ਸੰਗਤ ਨੇ ਹਿੱਸਾ ਲਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਤੀਰਥ ਸਿੰਘ ਗੁਰਦੁਆਰਾ ਤਪ ਅਸਥਾਨ, ਬਾਬਾ ਜਰਨੈਲ ਸਿੰਘ ਕਾਰਸੇਵਾ ਸਮੇਤ ਹੋਰ ਪੰਥਕ ਹਸਤੀਆਂ ਨੇ ਹਾਜ਼ਰੀ ਭਰੀ। ਨਿਹੰਗ ਸਿੰਘ ਜਥੇਬੰਦੀਆਂ ਵਲੋਂ ਘੋੜਿਆਂ ਹਾਥੀਆਂ ਨਾਲ ਭਰਵੀਂ ਸ਼ਮੂਲੀਅਤ ਕੀਤੀ ਗਈ ਅਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਹੱਥਾਂ ਵਿਚ ਖ਼ਾਲਸਾਈ ਨਿਸ਼ਾਨ ਫੜ ਕੇ ਨਗਰ ਕੀਰਤਨ ਵਿਚ ਭਰਵੀਂ ਹਾਜ਼ਰੀ ਲਗਵਾਈ। ਭਾਈ ਜੈਤਾ ਜੀ ਵਲੋਂ ਗੁਰੂ ਸਾਹਿਬ ਦਾ ਪਾਵਨ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਉਣ ਦੀ ਯਾਦ ਵਿਚ ਇਹ ਨਗਰ ਕੀਰਤਨ ਸੰਗਤ ਨੂੰ ਭਾਵੁਕ ਕਰ ਰਿਹਾ ਸੀ। ਸੰਗਤਾਂ ਸ਼ਰਧਾ, ਸਮਰਪਣ ਅਤੇ ਵੈਰਾਗ ਦੀ ਭਾਵਨਾ ਨਾਲ ਸਤਿਨਾਮ ਵਾਹਿਗੁਰੂ ਦਾ ਉਚਾਰਨ ਕਰਦਿਆਂ ਨਾਲ-ਨਾਲ ਚੱਲ ਰਹੀਆਂ ਸਨ।
ਇਸੇ ਦੌਰਾਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸਜੇ ਦੀਵਾਨ ਵਿਚ ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ, ਭਾਈ ਸ਼ੌਕੀਨ ਸਿੰਘ ਅਤੇ ਭਾਈ ਕਾਰਜ ਸਿੰਘ ਦੇ ਜਥਿਆਂ ਨੇ ਕੀਰਤਨ ਕੀਤਾ, ਜਦੋਂਕਿ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਸ਼ਹਾਦਤ ਦਾ ਅਦੁੱਤੀ ਬਿਰਤਾਂਤ ਸੰਗਤ ਨਾਲ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਭਾਈ ਪਿੰਦਰਪਾਲ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਆਪਣੇ ਹਰ ਸਮਾਗਮ 'ਚ ਸੰਗਤਾਂ ਨੂੰ ਇਨ੍ਹਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ 'ਚ ਹਾਜ਼ਰੀਆਂ ਭਰਨ ਦੀ ਅਪੀਲ ਕਰਦੇ ਆ ਰਹੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਦਾ ਸਮਾਗਮ ਸਿਰਫ਼ ਇਕ ਯਾਦਗਾਰ ਦਿਹਾੜਾ ਹੀ ਨਹੀਂ, ਸਗੋਂ ਧਰਮ ਇਨਸਾਨੀਅਤ ਅਤੇ ਨਿਆਂ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਦਿੱਤੀ ਗਈ ਸਰਬੋਤਮ ਕੁਰਬਾਨੀ ਨੂੰ ਹਿਰਦੇ ਵਿਚ ਵਸਾਉਣ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਜੀਣ ਦੀ ਇਕ ਪ੍ਰੇਰਨਾ ਵਜੋਂ ਹੈ। ਐਡਵੋਕੇਟ ਧਾਮੀ ਨੇ ਸ਼ਤਾਬਦੀ ਸਮਾਗਮਾਂ ਅਤੇ ਨਗਰ ਕੀਰਤਨਾਂ ਵਿਚ ਸਹਿਯੋਗ ਕਰਨ ਲਈ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਤਖ਼ਤ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ, ਸਮੂਹ ਨਿਹੰਗ ਸਿੰਘ ਦਲਾਂ, ਟਕਸਾਲਾਂ, ਸਿੱਖ ਜਥੇਬੰਦੀਆਂ, ਨਿਰਮਲੇ, ਉਦਾਸੀਨ ਸੰਪ੍ਰਦਾਵਾਂ, ਕਾਰਸੇਵਾ ਵਾਲੇ ਮਹਾਂਪੁਰਖਾਂ, ਲੰਗਰਾਂ ਲਈ ਸਹਿਯੋਗ ਕਰਨੀ ਵਾਲੀਆਂ ਸੰਸਥਾਵਾਂ, ਵੱਖ ਵੱਖ ਸੂਬਿਆਂ ਦੀਆਂ ਗੁਰਦੁਆਰਾ ਕਮੇਟੀਆਂ ਸਮੇਤ ਵੱਖ-ਵੱਖ ਧਰਮਾਂ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਵੇਂ ਪਾਤਸ਼ਾਹ ਜੀ ਦੇ ਸੀਸ ਸਸਕਾਰ ਦਿਵਸ ਮੌਕੇ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਹਰ ਸਾਲ ਨਗਰ ਕੀਰਤਨ ਸਜਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਵਲੋਂ ਆਏ ਸੁਝਾਅ ਅਨੁਸਾਰ ਇਹ ਨਗਰ ਕੀਰਤਨ ਹਰ ਸਾਲ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਤੋਂ ਸਵੇਰੇ 9 ਵਜੇ ਆਰੰਭ ਹੋਇਆ ਕਰੇਗਾ ਜੋ ਦੁਪਹਿਰ 1 ਵਜੇ ਗੁਰਦੁਆਰਾ ਸੀਸਗੰਜ ਸਾਹਿਬ ਪਹੁੰਚ ਕੇ ਜਪੁਜੀ ਸਾਹਿਬ ਤੇ ਕੀਰਤਨ ਸੋਹਿਲਾ ਸਾਹਿਬ ਦੇ ਪਾਠ ਉਪਰੰਤ ਅਰਦਾਸ ਨਾਲ ਸੰਪੂਰਨ ਹੋਇਆ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਦਾ ਇਕੱਠ ਇਹ ਦਰਸਾਅ ਰਿਹਾ ਹੈ ਕਿ ਸਿੱਖ ਦਾ ਮੁਖ ਅੱਜ ਵੀ ਗੁਰੂ ਵੱਲ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਸਾਡੀ ਪਹਿਚਾਣ ਨੂੰ ਜ਼ਜ਼ਬ ਕਰਨ ਦੀ ਸੋਚ ਰੱਖਦਾ ਹੈ, ਉਹ ਇਹ ਜ਼ਰੂਰ ਯਾਦ ਰੱਖੇ ਕਿ ਇਹ ਗੁਰੂ ਤੇਗ ਬਹਾਦਰ ਸਾਹਿਬ ਦੇ ਵਾਰਸ ਹਨ। ਮੰਚ ਸੰਚਾਲਨ ਦੀ ਸੇਵਾ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਨਿਭਾਈ ਗਈ। ਨਗਰ ਕੀਰਤਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ, ਭਾਈ ਮਹਿੰਦਰ ਸਿੰਘ ਨਿਸ਼ਕਾਮ ਸੇਵਕ ਜਥਾ ਯੂਕੇ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਬਾਬਾ ਗੁਰਮੀਤ ਸਿੰਘ, ਬਾਬਾ ਲੱਖਾ ਸਿੰਘ ਨਾਨਕਸਰ, ਬਾਬਾ ਸੁੱਖਾ ਸਿੰਘ ਸਰਹਾਲੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਦਰਬਾਰਾ ਸਿੰਘ ਗੁਰੂ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿ੍ੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਗੁਰਪ੍ਰੀਤ ਸਿੰਘ ਝੱਬਰ, ਮੰਗਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ, ਡਾ. ਜੰਗ ਬਹਾਦਰ ਸਿੰਘ ਰਾਏ, ਬਲਦੇਵ ਸਿੰਘ ਕਾਇਮਪੁਰ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਪਰਮਜੀਤ ਸਿੰਘ ਲੱਖੇਵਾਲ, ਰਣਜੀਤ ਸਿੰਘ ਕਾਹਲੋਂ, ਅਵਤਾਰ ਸਿੰਘ ਰਿਆ, ਫੁੰਮਣ ਸਿੰਘ, ਜਰਨੈਲ ਸਿੰਘ ਡੋਗਰਾਂਵਾਲ, ਗੁਰਬਖਸ਼ ਸਿੰਘ ਖਾਲਸਾ, ਕੇਵਲ ਸਿੰਘ ਬਾਦਲ, ਸਤਪਾਲ ਸਿੰਘ ਤਲਵੰਡੀ ਭਾਈ, ਭਾਈ ਅਜੈਬ ਸਿੰਘ ਅਭਿਆਸੀ, ਅਮਰੀਕ ਸਿੰਘ ਕੋਟਸ਼ਮੀਰ, ਬਲਜੀਤ ਸਿੰਘ ਜਲਾਲਉਸਮਾ, ਅਮਰਜੀਤ ਸਿੰਘ ਭਲਾਈਪੁਰ, ਬਾਬਾ ਬੂਟਾ ਸਿੰਘ ਗੁਰਥੜੀ, ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ, ਬੀਬੀ ਜੋਗਿੰਦਰ ਕੌਰ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਕਥਾਵਾਚਕ ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ, ਗਿਆਨੀ ਬਲਬੀਰ ਸਿੰਘ ਚੰਗਿਆੜਾ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਲੋਂ ਬਾਬਾ ਗੁਰਪ੍ਰੀਤ ਸਿੰਘ, ਬਾਬਾ ਸੁਰਜਨ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਅਮਨਦੀਪ ਸਿੰਘ ਅੰਮਿ੍ਤਸਰ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਬਲਦੇਵ ਸਿੰਘ ਮੁਸਤਾਫਾਪੁਰ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਸਪਾਲ ਸਿੰਘ ਮੁਕਤਸਰ, ਬਾਬਾ ਕਸ਼ਮੀਰ ਸਿੰਘ ਬਟਾਲਾ, ਬਾਬਾ ਗੁਰਮੇਜ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਬਲਕਾਰ ਸਿੰਘ, ਬਾਬਾ ਹਰਜਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਨੌਨਿਹਾਲ ਸਿੰਘ, ਗੁਰਦੁਆਰਾ ਪਾਉਂਟਾ ਸਾਹਿਬ ਦੇ ਮੈਨੇਜਰ ਜਗੀਰ ਸਿੰਘ, ਸਵਾਮੀ ਹੁਸ਼ਿਆਰਪੁਰ ਵਾਲੇ, ਬਾਬਾ ਗੁਰਦੇਵ ਸਿੰਘ, ਪਿ੍ੰਸੀਪਲ ਡਾ ਜਸਵੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਮੇਜ਼ਰ ਸਿੰਘ, ਗੁਰਮੇਜ ਸਿੰਘ, ਬਲਦੇਵ ਸਿੰਘ, ਜਗਦੀਸ਼ ਸਿੰਘ ਬੁੱਟਰ ਚੀਫ 85, ਮੈਨੇਜਰ ਸਤਨਾਮ ਸਿੰਘ ਰਿਆੜ, ਸਤਿੰਦਰ ਸਿੰਘ, ਜਸਪਾਲ ਸਿੰਘ ਢੱਡੇ, ਨਿਸ਼ਾਨ ਸਿੰਘ ਜ਼ਫਰਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਰਣਜੀਤ ਸਿੰਘ, ਤਖਤ ਸ੍ਰੀ ਦਮਦਮਾ ਸਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਗੋਸਲ, ਸੁਰਜੀਤ ਸਿੰਘ ਬਰਨਾਲਾ, ਵਧੀਕ ਮੈਨੇਜਰ ਹਰਦੇਵ ਸਿੰਘ ਐਡਵੋਕੇਟ, ਸੰਦੀਪ ਸਿੰਘ ਕਲੋਤਾ, ਅਮਰਜੀਤ ਸਿੰਘ ਜਿੰਦਵੜੀ, ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਸਰਬਜੀਤ ਸਿੰਘ ਲੁਧਿਆਣਾ, ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਢਾਹੇ, ਸਾਬਕਾ ਚੇਅਰਮੈਨ ਮੋਹਨ ਸਿੰਘ ਡੂਮੇਵਾਲ, ਹਰਦੇਵ ਸਿੰਘ ਦੇਬੀ, ਇੰ: ਬਲਜਿੰਦਰ ਸਿੰਘ, ਗੁਰਿੰਦਰ ਸਿੰਘ ਵਾਲੀਆ, ਸੁਰਿੰਦਰ ਸਿੰਘ ਮਟੌਰ, ਭਾਈ ਵਿਰਸਾ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
This news is auto published from an agency/source and may be published as received.
