
ਸਰਹਿੰਦ, ਥਾਪਰ: ਸਵੱਛ ਭਾਰਤ ਅਤੇ ਕਮਿਊਨਿਟੀ ਵਰਕ ਅਧੀਨ ਲਿੰਕਨ ਕਾਲਜ ਆਫ਼ ਐਜੂਕੇਸ਼ਨ ਵਿੱਚ ਬੀ.ਐੱਡ ਦੇ ਵਿਦਿਆਰਥੀਆਂ ਵਲੋਂ ਕਾਲਜ ਵਿੱਚ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਵਿਦਿਆਰਥੀਆਂ ਵਲੋਂ ਕਾਲਜ ਕੈਂਪਸ ਦੀ ਸਫਾਈ, ਪੌਦੇ ਲਗਾਉਣਾ ਵਰਗੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਹਰਮਨ ਸ਼ੇਰਗਿੱਲ, ਇੰਚਾਰਜ ਦੀਪਕ ਕੁਮਾਰ ਸ਼ਾਹੀ, ਦਮਨਪ੍ਰੀਤ ਸਿੰਘ, ਜਸਵੀਰ ਕੌਰ, ਸਿਮਰਨਜੀਤ ਕੌਰ, ਰੋਹਿਤ ਕੁਮਾਰ ਵੀ ਹਾਜ਼ਰ ਸਨ।
