ਚੋਣ ਅਬਜ਼ਰਵਰ ਜਗਜੀਤ ਸਿੰਘ ਵੱਲੋਂ ਵੱਖ- ਵੱਖ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਦਾ ਅਚਨਚੇਤ ਦੌਰਾ

ਚੋਣ ਅਬਜ਼ਰਵਰ ਜਗਜੀਤ ਸਿੰਘ ਵੱਲੋਂ ਵੱਖ- ਵੱਖ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਦਾ ਅਚਨਚੇਤ ਦੌਰਾ

ਨਾਮਜਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦਾ ਕੀਤਾ ਬਰੀਕੀ ਨਾਲ ਨਿਰੀਖਣ

ਅਧਿਕਾਰੀਆਂ ਨੂੰ ਸਮੁੱਚਾ ਚੋਣ ਅਮਲ ਪਾਰਦਰਸ਼ਤਾ ਤੇ ਨਿਰਪੱਖਤਾ ਨਾਲ ਨੇਪਰੇ ਚੜਾਉਣ ਦੀ ਹਦਾਇਤ

ਫਤਹਿਗੜ੍ਹ ਸਾਹਿਬ, 4 ਦਸੰਬਰ:

ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਚੋਣ ਅਬਜ਼ਰਵਰ ਜਗਜੀਤ ਸਿੰਘ ਵੱਲੋਂ ਵੱਖ- ਵੱਖ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਦਾ ਅਚਨਚੇਤ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਚੱਲ ਰਹੀ ਪ੍ਰਕਿਰਿਆ ਦਾ ਨਿਰੀਖਣ ਕੀਤਾ ਗਿਆ।

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਚੋਣ ਅਬਜਰਵਰ ਜਗਜੀਤ ਸਿੰਘ, ਜੋ ਕਿ ਸੀਨੀਅਰ ਪੀਸੀਐਸ ਅਧਿਕਾਰੀ ਹਨ, ਨੇ ਇਸ ਦੌਰਾਨ ਸਮੁੱਚੀ ਪ੍ਰਕਿਰਿਆ ਦਾ ਬਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਮੁੱਚੇ ਚੋਣ ਅਮਲ ਦੌਰਾਨ ਪਾਰਦਰਸ਼ਤਾ ਤੇ ਨਿਰਪੱਖਤਾ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਅਬਜ਼ਰਵਰ ਨੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ, ਜਾਂਚ ਕਰਨ ਅਤੇ ਦਾਖਲ ਕਰਨ ਦੀ ਸਮੁੱਚੀ ਕਾਰਵਾਈ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਦਫ਼ਤਰ ਦੇ ਅੰਦਰ ਅਤੇ ਬਾਹਰ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਮੁਆਇਨਾ ਕੀਤਾ ਅਤੇ ਹਦਾਇਤ ਕੀਤੀ ਕਿ ਕੋਈ ਵੀ ਅਣ-ਅਧਿਕਾਰਤ ਵਿਅਕਤੀ, ਪ੍ਰਕਿਰਿਆ ਵਿੱਚ ਵਿਘਨ ਨਾ ਪਾ ਸਕੇ।

ਚੋਣ ਅਬਜ਼ਰਵਰ ਨੇ ਰਿਟਰਨਿੰਗ ਅਫ਼ਸਰਾਂ ਤੋਂ ਦਾਖਲ ਹੋਏ ਫਾਰਮਾਂ ਦੇ ਰਿਕਾਰਡ, ਸਹੀ ਇੰਦਰਾਜ਼ ਅਤੇ ਦਸਤਾਵੇਜ਼ਾਂ ਦੀ ਤਸਦੀਕ ਬਾਰੇ ਜਾਣਕਾਰੀ ਲਈ। ਇਸ ਦੌਰਾਨ, ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ।

ਨਿਰੀਖਣ ਤੋਂ ਬਾਅਦ, ਚੋਣ ਅਬਜ਼ਰਵਰ ਨੇ ਕਿਹਾ ਕਿ ਅਧਿਕਾਰੀ ਚੋਣ ਜ਼ਾਬਤੇ ਦੀ ਪਾਲਣਾ ਕਰਦਿਆਂ ਪੂਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਦੀ ਪਵਿੱਤਰਤਾ ਬਣਾਈ ਰੱਖਣ ਲਈ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਇਸ ਦੌਰਾਨ ਉਹਨਾਂ ਨੇ ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਕਰਵਾਈਆਂ ਜਾਣ ਵਾਲੀਆਂ ਚੋਣ ਰਿਹਰਸਲਾਂ ਦੀ ਤਿਆਰੀ ਅਤੇ ਹੋਰ ਜਰੂਰੀ ਪ੍ਰਬੰਧਾਂ ਨੂੰ ਵੀ ਦੇਖਿਆ।

ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੱਜ ਆਖ਼ਰੀ ਮਿਤੀ ਸੀ ਅਤੇ ਇਸ ਤੋਂ ਬਾਅਦ ਕੱਲ੍ਹ 5 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਜਦਕਿ 6 ਦਸੰਬਰ ਤੱਕ ਉਮੀਦਵਾਰਾਂ ਵੱਲੋ ਕਾਗਜ਼ ਵਾਪਸ ਲਏ ਜਾ ਸਕਣਗੇ।

This news is auto published from an agency/source and may be published as received.

Leave a Reply

Your email address will not be published. Required fields are marked *