ਜਾਪਾਨ ਦੌਰੇ ਦਾ ਤੀਜਾ ਦਿਨ : ਸਟੀਲ ਕੰਪਨੀ ਆਈਚੀ ਸਟੀਲ ਕਾਰਪੋਰੇਸ਼ਨ ਨਾਲ ਸਮਝੌਤਾ

ਮੁੱਖ ਮੰਤਰੀ ਨੇ ਪੰਜਾਬ ‘ਚ 500 ਕਰੋੜ ਨਿਵੇਸ਼ ਹੋਣ ਦਾ ਕੀਤਾ ਦਾਅਵਾ

ਚੰਡੀਗੜ੍ਹ, 5 ਦਸੰਬਰ (ਨਿਊਜ਼ ਟਾਊਨ) : ਜਾਪਾਨ ਦੌਰੇ ਦੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਜੇ ਦਿਨ ਅੱਜ ਜਾਪਾਨ ਦੀ ਸਟੀਲ ਕੰਪਨੀ ਆਈਚੀ ਸਟੀਲ ਨੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਦਿਆਂ ਪੰਜਾਬ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼ ਨਾਲ ਆਪਣੇ ਸਹਿਯੋਗ ਨੂੰ ਵਧਾਉਣ ਦੀ ਹਾਮੀ ਭਰੀ ਹੈ। ਇਸ ਮੌਕੇ ਆਈਚੀ ਸਟੀਲ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਨੇ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਮਝੌਤੇ 'ਤੇ ਹਸਤਾਖਰ ਕੀਤੇ। ਜਿਸ ਨਾਲ ਪੰਜਾਬ ਵਿਚ 500 ਕਰੋੜ ਰੁਪਏ ਦੇ ਨਿਵੇਸ਼ ਹੋਣ ਦੀ ਗੱਲ ਕਹੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਈਚੀ ਸਟੀਲ, ਜਿਸਦੀ ਪਹਿਲਾਂ ਹੀ ਵਰਧਮਾਨ ਵਿੱਚ ਲਗਪਗ 24.9 ਫੀਸਦੀ ਹਿੱਸੇਦਾਰੀ ਹੈ ਅਤੇ ਮੁੱਖ ਤਕਨਾਲੋਜੀ ਭਾਈਵਾਲ ਵਜੋਂ ਪੰਜਾਬ ਵਿੱਚ ਭਵਿੱਖੀ ਫੈਕਟਰੀ ਕਾਰਜਾਂ ਦਾ ਅਧਿਐਨ ਕਰੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਜਾਪਾਨੀ ਕੰਪਨੀਆਂ ਨੂੰ ਸੂਬੇ ਵਿੱਚ ਉਨ੍ਹਾਂ ਦੇ ਕਾਰੋਬਾਰ ਅਤੇ ਕਾਰਜਾਂ ਦੇ ਵਾਧੇ ਵਿੱਚ ਮਦਦ ਕਰਨਾ ਪੰਜਾਬ ਦੀ ਮੁੱਖ ਤਰਜੀਹ ਹੈ। ਮਾਨ ਨੇ ਆਸ ਪ੍ਰਗਟਾਈ ਕਿ ਆਈਚੀ ਗਰੁੱਪ ਦਾ ਤਕਨੀਕੀ ਸਹਿਯੋਗ ਅਤੇ ਵਰਧਮਾਨ ਗਰੁੱਪ ਦੀ ਮੁਹਾਰਤ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗਾਜ਼ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਸਾਡੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨਾ ਅਤੇ ਨਿਵੇਸ਼ਕਾਂ ਲਈ ਇੱਕ ਸਥਿਰ ਤੇ ਭਰੋਸੇਮੰਦ ਮਾਹੌਲ ਸਿਰਜਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੱਜ ਭਾਰਤ ਦੇ ਸਭ ਤੋਂ ਵੱਧ ਕਾਰੋਬਾਰ-ਪੱਖੀ ਸੂਬਿਆਂ ਵਿੱਚੋਂ ਇੱਕ ਹੈ ਅਤੇ ਭਾਰਤ ਸਰਕਾਰ ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦਰਜਾਬੰਦੀ ਵਿੱਚ ਪੰਜਾਬ ਨੂੰ ਮੋਹਰੀ ਵਜੋਂ ਮਾਨਤਾ ਦਿੱਤੀ ਹੈ।

——————————
This news is auto published from an agency/source and may be published as received.

Leave a Reply

Your email address will not be published. Required fields are marked *