
"ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ"
ਰਿਹਰਸਲ ਵਿੱਚੋਂ ਗੈਰ-ਹਾਜ਼ਰ ਰਹਿਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ : ਜ਼ਿਲ੍ਹਾ ਚੋਣਕਾਰ ਅਫ਼ਸਰ
ਫਤਹਿਗੜ੍ਹ ਸਾਹਿਬ, 11 ਦਸੰਬਰ:
ਆਉਂਦੀ 14 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਤੀਜੀ ਰਿਹਰਸਲ ਮਿਤੀ 13 ਦਸੰਬਰ ਨੂੰ ਸਬੰਧਤ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ ਚੋਣ ਅਮਲੇ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਰਿਹਰਸਲ ਦੌਰਾਨ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖਿਲਾਫ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲਾ ਚੋਣਕਾਰ ਅਫਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
——————————
This news is auto published from an agency/source and may be published as received.
