
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਵੱਲੋਂ ਡਰਾਈ ਡੇ ਸਬੰਧੀ ਹੁਕਮ ਜਾਰੀ
ਫਤਹਿਗੜ੍ਹ ਸਾਹਿਬ, 12 ਦਸੰਬਰ:
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪਿੰਡਾਂ ਦੇ ਮਾਲੀਏ ਵਿੱਚ ਮਿਤੀ 14 ਦਸੰਬਰ 2025 ਨੂੰ 00.00 ਤੋਂ ਲੈ ਕੇ ਮਿਤੀ 15 ਦਸੰਬਰ 2025 ਸਵੇਰੇ 10 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਹੈ ਅਤੇ ਸ਼ਰਾਬ ਦੇ ਠੇਕੇ ਬੰਦ ਕਰਨ, ਸ਼ਰਾਬ ਸਟੋਰ ਕਰਨ, ਵਰਤੋ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਏਰੀਏ ਵਿੱਚ ਪੈਂਦੇ ਰੈਸਟੋਰੈਂਟ, ਅਹਾਤੇ, ਕਲੱਬਾਂ, ਹੋਟਲਾਂ ਆਦਿ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ ਤੇ ਇਜਾਜ਼ਤ ਹੈ, ਉੱਤੇ ਵੀ ਸ਼ਰਾਬ ਦੀ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ।
——————————
This news is auto published from an agency/source and may be published as received.
