
ਚੋਣ ਅਬਜ਼ਰਵਰ ਜਗਜੀਤ ਸਿੰਘ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੇ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ
ਸੁਰੱਖਿਆ ਵਿਵਸਥਾ ਅਤੇ ਸਟਰਾਂਗ ਰੂਮ ਦਾ ਵੀ ਲਿਆ ਜਾਇਜ਼ਾ
ਫਤਹਿਗੜ੍ਹ ਸਾਹਿਬ, 12 ਦਸੰਬਰ:
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਮੱਦੇਨਜ਼ਰ, ਚੋਣ ਅਬਜ਼ਰਵਰ ਸ੍ਰੀ ਜਗਜੀਤ ਸਿੰਘ ਨੇ ਅੱਜ ਜ਼ਿਲ੍ਹੇ ਅੰਦਰ ਕੀਤੇ ਗਏ ਪ੍ਰਬੰਧਾਂ, ਸੁਰੱਖਿਆ ਵਿਵਸਥਾ ਅਤੇ ਸਟਰਾਂਗ ਰੂਮ ਦਾ ਅਚਨਚੇਤ ਨਿਰੀਖਣ ਕੀਤਾ।
ਅਬਜ਼ਰਵਰ ਸ੍ਰੀ ਜਗਜੀਤ ਸਿੰਘ ਨੇ ਵੱਖ-ਵੱਖ ਪੋਲਿੰਗ ਸਟੇਸ਼ਨਾਂ, ਵੋਟਾਂ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਅਤੇ ਜਿੱਥੇ ਚੋਣ ਸਮੱਗਰੀ ਰੱਖੀ ਜਾਣੀ ਹੈ, ਉਨ੍ਹਾਂ ਸਟਰਾਂਗ ਰੂਮ ਦਾ ਦੌਰਾ ਕੀਤਾ। ਉਨ੍ਹਾਂ ਨੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤਣ।

ਅਬਜ਼ਰਵਰ ਨੇ ਪੋਲਿੰਗ ਸਟੇਸ਼ਨਾਂ 'ਤੇ ਪੀਣ ਵਾਲੇ ਪਾਣੀ, ਬਿਜਲੀ, ਰੈਂਪ ਅਤੇ ਹੋਰ ਜ਼ਰੂਰੀ ਸਹੂਲਤਾਂ ਦੀ ਉਪਲਬਧਤਾ ਨੂੰ ਚੈੱਕ ਕੀਤਾ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਪੁਲਿਸ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਚੋਣਾਂ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਸ੍ਰੀ ਜਗਜੀਤ ਸਿੰਘ ਨੇ ਚੋਣ ਪ੍ਰਕਿਰਿਆ ਵਿੱਚ ਲੱਗੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
——————————
This news is auto published from an agency/source and may be published as received.
