
ਤਲਵੰਡੀ ਸਾਬੋ, 13 ਦਸੰਬਰ (ਨਿਊਜ਼ ਟਾਊਨ ਨੈਟਵਰਕ) : 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਅੱਜ ਪ੍ਰਚਾਰ ਦੇ ਆਖਰੀ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਭੁੱਚੋ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਚੋਣ ਪ੍ਰਚਾਰ ਦੌਰਾਨ ਆਪਣੇ ਨਾਨਕੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੌਜੂਦਾ ਸਰਕਾਰ ਨੂੰ ਨਿਸ਼ਾਨੇ 'ਤੇ ਰੱਖਿਆ ਅਤੇ ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਕਾਰਜ ਅਤੇ ਕੰਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਇਹਨਾਂ ਚੋਣਾਂ ਵਿੱਚ ਅਕਾਲੀ ਵਰਕਰਾਂ ਨਾਲ ਬਹੁਤ ਧੱਕਾ ਕੀਤਾ। ਕਈਆਂ ਦੇ ਕਾਗਜ਼ ਰੱਦ ਕਰਾਏ ਕਈਆਂ 'ਤੇ ਮਾਮਲੇ ਦਰਜ ਕੀਤੇ ਪਰ ਉਸਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਚਟਾਣ ਵਾਂਗ ਡਟੇ ਰਹੇ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਅੱਕ ਚੁੱਕੇ ਹਨ, ਜਿਸ ਕਰਕੇ ਇਹਨਾਂ ਚੋਣਾਂ ਵਿੱਚ ਅਕਾਲੀ ਦਲ ਨੂੰ ਵੱਡਾ ਫਤਵਾ ਦੇਣ ਲਈ ਤਿਆਰ ਬੈਠੇ ਹਨ। ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੁਝ ਵੀ ਕਰ ਸਕਦੀ।
——————————
This news is auto published from an agency/source and may be published as received.
