
ਚੰਡੀਗੜ੍ਹ/ਨਵੀਂ ਦਿੱਲੀ, 16 ਦਸੰਬਰ (ਦੁਰਗੇਸ਼ ਗਾਜਰੀ) : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਹਾਈ ਕੋਰਟ ਵੱਲੋਂ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਖਾਰਿਜ ਕੀਤੀ ਜਾ ਚੁੱਕੀ ਹੈ। ਹਾਈਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਹੁਣ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਹਾਲਾਂਕਿ ਫਿਲਹਾਲ ਇਹ ਕੇਸ ਸੁਪਰੀਮ ਕੋਰਟ ਵਿੱਚ ਲਿਸਟ ਨਹੀਂ ਹੋਇਆ ਹੈ। ਬਿਕਰਮ ਸਿੰਘ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਉਮੀਦ ਪ੍ਰਗਟ ਕੀਤੀ ਕਿ ਸੁਪਰੀਮ ਕੋਰਟ ਤੋਂ ਉਨ੍ਹਾਂ ਨੂੰ ਇਨਸਾਫ਼ ਮਿਲੇਗਾ। ਦੱਸਣਯੋਗ ਹੈ ਕਿ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 25 ਜੂੁਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਹੇਠ ਬੰਦ ਹਨ।
——————————
This news is auto published from an agency/source and may be published as received.
