
ਪਟਿਆਲਾ, 18 ਦਸੰਬਰ : ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ। ਇਥੇ ਵੱਡੀ ਗਿਣਤੀ ਵਿੱਚ ਕਿਸਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਨਜ਼ਰ ਆਏ। ਪੂਰੇ ਮਾਮਲੇ ਸਬੰਧੀ ਕਿਸਾਨ ਆਗੂਆਂ ਨੇ ਦੱਸਿਆ ਕਿ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਅਸੀਂ 18 ਅਤੇ 19 ਤਰੀਕ ਨੂੰ ਡੀਸੀ ਦਫ਼ਤਰਾਂ ਦੇ ਬਾਹਰ ਪੱਕੇ ਧਰਨੇ ਲਾਏ ਜਾ ਰਹੇ ਹਨ। ਜੇ ਇਨ੍ਹਾਂ ਦੋਹਾਂ ਦਿਨਾਂ ਦੌਰਾਨ ਪੰਜਾਬ ਸਰਕਾਰ ਸਾਡੇ ਨਾਲ ਮਸਲਿਆਂ ਦਾ ਹੱਲ ਕਰ ਲੈਂਦੀ ਹੈ ਤਾਂ ਅਸੀਂ ਇਹ ਧਰਨੇ ਖ਼ਤਮ ਕਰ ਦੇਵਾਂਗੇ ਪਰ ਜੇ ਕਿਸੇ ਵੀ ਮਸਲੇ ਦਾ ਹੱਲ ਨਹੀਂ ਨਿਕਲਦਾ ਤਾਂ ਆਉਣ ਵਾਲੀਆਂ ਤਾਰੀਕਾਂ ਨੂੰ ਅਸੀਂ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕੀਤੀ ਜਾਵੇਗੀ। ਉੱਥੇ ਹੀ ਸਾਡੀਆਂ ਮੰਗਾਂ ਵਿੱਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਦੌਰਾਨ ਬਕਾਇਆ ਪੰਜਾਬ ਸਰਕਾਰ ਦੀਆਂ ਮੰਗਾਂ ਨੂੰ ਲੈ ਕੇ ਵੀ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
——————————
This news is auto published from an agency/source and may be published as received.
