
ਚੰਡੀਗੜ੍ਹ, 18 ਦਸੰਬਰ : ਜਬਰ ਜਜਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪਟਿਆਲਾ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਤੇ ਸੁਣਵਾਈ ਲਈ ਅਜੇ ਤਕ ਬੈਂਚ ਦਾ ਗਠਨ ਨਹੀਂ ਕੀਤਾ ਗਿਆ ਹੈ ਕਿਉਂਕਿ ਇਸ ਸਮੇਂ ਹਾਈ ਕੋਰਟ ਦੇ ਵਕੀਲਾਂ ਵਲੋਂ ਹੜਤਾਲ ਕੀਤੀ ਹੋਈ ਹੈ। ਜ਼ਿਕਰਯੋਗ ਹੈ ਕਿ ਹਰਮੀਤ ਸਿੰਘ ਪਠਾਨਮਾਜਰਾ ਨੇ ਪਹਿਲਾਂ ਪਟਿਆਲਾ ਸੈਸ਼ਨ ਕੋਰਟ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਕਤੂਬਰ 'ਚ ਰੱਦ ਕਰ ਦਿਤਾ ਗਿਆ ਸੀ। ਲਗਭਗ ਦੋ ਮਹੀਨੇ ਬਾਅਦ ਪਠਾਨਮਾਜਰਾ ਨੇ ਹੁਣ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਾਖ਼ਲ ਕੀਤੀ ਪਟੀਸ਼ਨ ਵਿਚ ਦਲੀਲ ਦਿਤੀ ਗਈ ਹੈ ਕਿ ਸ਼ਿਕਾਇਤਕਰਤਾ, ਜਿਸ ਨੇ ਪਹਿਲਾਂ ਵਿਧਾਇਕ ਦੀ ਪਤਨੀ ਹੋਣ ਦਾ ਦਾਅਵਾ ਕੀਤਾ ਸੀ, ਨੇ ਹੁਣ ਜਬਰ ਜਨਾਹ ਦਾ ਕੇਸ ਵੀ ਦਾਇਰ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਰਾਜਨੀਤਕ ਸਾਜ਼ਿਸ਼ ਦੱਸਿਆ ਗਿਆ ਹੈ।
——————————
This news is auto published from an agency/source and may be published as received.
