ਭੁੱਲਰ ਨੂੰ ਝਟਕਾ : ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 19 ਦਸੰਬਰ(ਨਿਊਜ਼ ਟਾਊਨ ਨੈਟਵਰਕ): ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਰਿਸ਼ਵਤ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਲੋਂ ਦਾਇਰ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿਤਾ ਹੈ। ਸੁਪਰੀਮ ਕੋਰਟ ਨੇ ਭੁੱਲਰ ਨੂੰ ਹਾਈ ਕੋਰਟ 'ਚ ਹੀ ਆਪਣਾ ਪੱਖ ਰੱਖਣ ਲਈ ਕਿਹਾ ਹੈ। ਭਾਰਤ ਦੇ ਚੀਫ਼ ਜਸਟਿਸ ਦੀ ਬੈਂਚ ਨੇ ਭੁੱਲਰ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿਤਾ ਅਤੇ ਉਨ੍ਹਾਂ ਨੂੰ ਹਾਈ ਕੋਰਟ ਵਿਚ ਆਪਣਾ ਪੱਖ ਰੱਖਣ ਲਈ ਕਿਹਾ ਹੈ। ਇਸ ਤੋਂ ਬਾਅਦ ਭੁੱਲਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਅਤੇ ਪਟੀਸ਼ਨ ਵਾਪਸ ਲੈਣ 'ਤੇ ਸੁਪਰੀਮ ਕੋਰਟ ਨੇ ਪਟੀਸ਼ਨ ਖਾਰਜ ਕਰ ਦਿਤੀ। ਹਰਚਰਨ ਸਿੰਘ ਭੁੱਲਰ ਨੇ ਸੀ.ਬੀ.ਆਈ. ਜਾਂਚ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਸੀਬੀਆਈ ਦੁਆਰਾ ਆਪਣੀ ਗ੍ਰਿਫਤਾਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਦੋਂ ਭੁੱਲਰ ਨੂੰ ਇਸ ਪਟੀਸ਼ਨ 'ਤੇ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਤਾਂ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਪਰ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਦੇ ਇੱਕ ਵਪਾਰੀ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਇੱਕ ਵਿਚੋਲੇ ਕ੍ਰਿਸ਼ਨੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਆਈਜੀ ਦੇ ਘਰ ਦੀ ਤਲਾਸ਼ੀ ਦੌਰਾਨ 7.5 ਕਰੋੜ ਰੁਪਏ ਦੀ ਨਕਦੀ, ਗਹਿਣੇ ਅਤੇ ਸ਼ਰਾਬ ਬਰਾਮਦ ਹੋਈ ਸੀ।

——————————
This news is auto published from an agency/source and may be published as received.

Leave a Reply

Your email address will not be published. Required fields are marked *