
ਅੰਮ੍ਰਿਤਸਰ, 25 ਦਸੰਬਰ (ਨਿਊਜ਼ ਟਾਊਨ ਨੈਟਵਰਕ) : ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਅਧੀਨ ਆਉਂਦੇ ਇੱਕ ਮੁਹੱਲੇ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 15–16 ਸਾਲ ਦੀ ਨਾਬਾਲਿਗ ਲੜਕੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਮੁਤਾਬਕ ਸਵੇਰੇ ਜਾਣਕਾਰੀ ਮਿਲੀ ਸੀ ਕਿ ਘਰ ਅੰਦਰ ਇੱਕ ਨਾਬਾਲਗ ਲੜਕੀ ਦੀ ਲਾਸ਼ ਪਈ ਹੈ। ਮੌਕੇ ‘ਤੇ ਪਹੁੰਚ ਕੇ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਲੜਕੀ ਦਾ ਕਤਲ ਉਸਦੇ ਮਤਰੇਏ ਪਿਉ ਸੋਨੂੰ ਵੱਲੋਂ ਕੀਤਾ ਗਿਆ ਹੈ।ਪੁਲਿਸ ਅਨੁਸਾਰ ਮੁਲਜ਼ਮ ਸੋਨੂੰ ਲੜਕੀ ਉੱਤੇ ਮਾੜੀ ਨਿਗਾਹ ਰੱਖਣ ਲੱਗ ਪਿਆ ਸੀ, ਜਿਸ ਕਾਰਨ ਘਰ ਵਿੱਚ ਅਕਸਰ ਝਗੜੇ ਅਤੇ ਤਕਰਾਰ ਰਹਿੰਦੀ ਸੀ। ਘਟਨਾ ਵਾਲੇ ਦਿਨ ਲੜਕੀ ਦੀ ਮਾਂ ਅਨੀਤਾ ਹੋਰ ਬੱਚਿਆਂ ਦੇ ਨਾਲ ਕੰਮ ‘ਤੇ ਗਈ ਹੋਈ ਸੀ। ਜਦੋਂ ਉਹ ਵਾਪਸ ਘਰ ਆਈ ਤਾਂ ਉਸਨੇ ਅੰਦਰ ਲੜਕੀ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਦੇਖੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਲੱਕੜੀ ਨਾਲ ਲੜਕੀ ਦੇ ਸਿਰ ‘ਤੇ ਵਾਰ ਕਰਕੇ ਉਸਦੀ ਹੱਤਿਆ ਕੀਤੀ। ਪੁਲਿਸ ਵੱਲੋਂ ਵਰਤੀ ਗਈ ਲੱਕੜੀ ਨੂੰ ਮੌਕੇ ਤੋਂ ਬਰਾਮਦ ਕਰ ਲਿਆ ਗਿਆ ਹੈ। ਐਸਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਆਰੋਪੀ ਮਤਰੇਏ ਪਿਉ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।
——————————
This news is auto published from an agency/source and may be published as received.
