
"ਸ਼ਹੀਦੀ ਸਭਾ -2025"
ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਸ਼ੇਸ਼ ਆਵਾਜਾਈ ਪ੍ਰਬੰਧ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋਏ
ਸ਼ਹੀਦੀ ਸਭਾ ਦੌਰਾਨ ਪੰਜਾਬ ਸਰਕਾਰ ਦੀਆਂ ਮੁਫ਼ਤ ਬੱਸ ਅਤੇ ਈ-ਰਿਕਸ਼ਾ ਸੇਵਾਵਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਸੰਗਤਾਂ ਦੀ ਸਹੂਲਤ ਲਈ 5 ਦਿਨ ਨਿਰਵਿਘਨ ਜਾਰੀ ਰਹੀਆਂ ਮੁਫ਼ਤ ਸ਼ਟਲ ਬਸ ਸੇਵਾਵਾਂ
ਸੰਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਵਿਸ਼ੇਸ਼ ਧੰਨਵਾਦ
ਫਤਹਿਗੜ੍ਹ ਸਾਹਿਬ, 29 ਦਸੰਬਰ:
ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਮੌਕੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਸ਼ੇਸ਼ ਆਵਾਜਾਈ ਪ੍ਰਬੰਧ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋਏ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦੀ ਸਭਾ ਦੌਰਾਨ ਚਲਾਈਆਂ ਗਈਆਂ ਮੁਫ਼ਤ ਸ਼ਟਲ ਬੱਸ ਸੇਵਾਵਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿੱਚ ਆਈਆਂ ਸੰਗਤਾਂ ਦੇ ਬਾਵਜੂਦ ਕਿਸੇ ਨੂੰ ਵੀ ਆਵਾਜਾਈ ਪ੍ਰਬੰਧਾਂ ਨੂੰ ਲੈ ਕੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ।
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਅਗਵਾਈ ਅਤੇ ਰੀਜਨਲ ਟਰਾਂਸਪੋਰਟ ਅਫਸਰ ਚੇਤਨ ਬੰਗੜ ਦੀ ਨਿਗਰਾਨੀ ਹੇਠ ਸ਼ਹੀਦੀ ਸਭਾ ਦੌਰਾਨ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਸੰਗਤ ਦੀ ਸਹੂਲਤ ਲਈ ਸੰਗਤ ਦੀ ਲੋੜ ਅਨੁਸਾਰ, ਵੱਡੀ ਗਿਣਤੀ ਵਿੱਚ ਮੁਫ਼ਤ ਸ਼ਟਲ ਬੱਸਾਂ ਚਲਾਈਆਂ ਗਈਆਂ, ਜਿਸ ਨਾਲ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੀ।
ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਅਤੇ ਭੀੜ ਵਾਲੇ ਇਲਾਕਿਆਂ ਵਿੱਚ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਅਤੇ ਅੰਗਹੀਣਾਂ ਦੀ ਸਹੂਲਤ ਲਈ 100 ਮੁਫ਼ਤ ਈ-ਰਿਕਸ਼ਾ ਚਲਾਏ ਗਏ ਜਿਨਾਂ ਵੱਲੋਂ ਦਿਨ ਰਾਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਪਹਿਲਕਦਮੀ ਨੇ ਸੰਗਤ ਨੂੰ ਗੁਰਦੁਆਰਾ ਸਾਹਿਬ ਤੱਕ ਪਹੁੰਚਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਖ਼ਤਮ ਕਰ ਦਿੱਤਾ।
ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਵੱਲੋਂ ਕੀਤੇ ਮਿਆਰੀ ਪ੍ਰਬੰਧਾਂ ਕਾਰਨ ਪੇਂਡੂ ਖੇਤਰਾਂ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਇਨ੍ਹਾਂ ਬੱਸਾਂ ਰਾਹੀਂ ਨਤਮਸਤਕ ਹੋ ਕੇ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ।
ਸ਼ਹੀਦੀ ਸਭਾ ਵਿੱਚ ਪਹੁੰਚੀ ਸੰਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੇ ਵੱਡੇ ਪੱਧਰ 'ਤੇ ਸ਼ਰਧਾਲੂਆਂ ਦੀ ਸਹੂਲਤ ਲਈ ਮੁਫ਼ਤ ਅਤੇ ਸਰਵੋਤਮ ਆਵਾਜਾਈ ਦੇ ਪ੍ਰਬੰਧ ਕੀਤੇ ਗਏ ਹਨ। ਲੋਕਾਂ ਅਨੁਸਾਰ, ਇਹ ਸਹੂਲਤ ਖਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਅਤੇ ਬਜ਼ੁਰਗਾਂ ਲਈ ਬਹੁਤ ਮਦਦਗਾਰ ਸਾਬਤ ਹੋਈ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਸਾਡਾ ਮਕਸਦ ਸ਼ਹੀਦੀ ਸਭਾ ਵਿੱਚ ਨਤਮਸਤਕ ਹੋਣ ਵਾਲੀ ਸੰਗਤ ਦੀ ਸੇਵਾ ਕਰਨਾ ਹੈ। ਉਹਨਾਂ ਕਿਹਾ ਕਿ 25, 26 ਅਤੇ 27 ਦਸੰਬਰ ਤੋਂ ਇਲਾਵਾ ਸੰਗਤਾਂ ਦੀ ਸਹੂਲਤ ਲਈ 24 ਦਸੰਬਰ ਅਤੇ 28 ਦਸੰਬਰ ਨੂੰ ਵੀ ਇਹ ਮੁਫਤ ਬਸ ਸੇਵਾਵਾਂ ਜਾਰੀ ਰੱਖੀਆਂ ਗਈਆਂ। ਉਨ੍ਹਾਂ ਕਿਹਾ ਕਿ ਮੁਫ਼ਤ ਆਵਾਜਾਈ ਸੇਵਾਵਾਂ ਰਾਹੀਂ ਅਸੀਂ ਇਹ ਯਕੀਨੀ ਬਣਾਇਆ ਹੈ ਕਿ ਕਿਸੇ ਵੀ ਸ਼ਰਧਾਲੂ, ਖਾਸ ਕਰਕੇ ਬਜ਼ੁਰਗਾਂ ਅਤੇ ਅੰਗਹੀਣਾਂ ਨੂੰ ਕੋਈ ਮੁਸ਼ਕਲ ਨਾ ਆਵੇ ਅਤੇ ਪੰਜਾਬ ਸਰਕਾਰ ਦੇ ਇਸ ਉੱਦਮ ਨੂੰ ਸੰਗਤਾਂ ਨੇ ਬਹੁਤ ਸਰਾਹਿਆ ਹੈ। ਉਹਨਾਂ ਦੱਸਿਆ ਕਿ ਸੰਗਤਾਂ ਦੀ ਲੋੜ ਅਨੁਸਾਰ ਜਿੱਥੇ ਇਹ ਬੱਸ ਸੇਵਾਵਾਂ ਸਵੇਰੇ 8 ਵਜੇ ਤੋਂ ਆਰੰਭ ਹੋ ਜਾਂਦੀਆਂ ਸਨ ਉੱਥੇ ਹੀ ਰਾਤ 10 ਵਜੇ ਤੱਕ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਜਿਸ ਨਾਲ ਸੰਗਤਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ। _______________________________________________________________ कार्यालय जिला जनसंपर्क अधिकारी, फतेहगढ़ साहिब
——————————
This news is auto published from an agency/source and may be published as received.
