
ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ 'ਤੇ ਪਾਬੰਦੀ
ਫ਼ਤਹਿਗੜ੍ਹ ਸਾਹਿਬ, 30 ਦਸੰਬਰ
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਢੇਗਾ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਾਰਨ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀ ਹੁਕਮ ਜ਼ਿਲ੍ਹੇ ਵਿੱਚ 28 ਫਰਵਰੀ 2026 ਤੱਕ ਲਾਗੂ ਰਹਿਣਗੇ।
——————————
This news is auto published from an agency/source and may be published as received.
