
—-ਕਿਹਾ, ਭਾਈਚਾਰਕ ਸਾਂਝ ਨੂੰ ਲਾਂਭੂ ਲਾਉਣ ਵਾਲਿਆਂ ਨੂੰ ਪਛਾਣਨਾ ਜ਼ਰੂਰੀ
ਚੰਡੀਗੜ੍ਹ, 30 ਦਸੰਬਰ (ਦੁਰਗੇਸ਼ ਗਾਜਰੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਕੱਲ ਸਨੌਰ (ਪਟਿਆਲਾ) ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਮੰਦਭਾਗੀ ਘਟਨਾ ’ਤੇ ਗਹਿਰਾ ਦੁੱਖ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਸਰਕਾਰ ਇਹਨਾਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਉਨਾਂ ਕਿਹਾ ਕਿ ਇਕ ਰਿਪੋਰਟ ਮੁਤਾਬਕ ਪਿਛਲੇ ਚਾਰ ਸਾਲਾਂ ਅੰਦਰ ਤਕਰੀਬਨ 100 ਦੇ ਕਰੀਬ ਅਜਿਹੀਆਂ ਹਿਰਦੇ ਵਲੂੰਧਰੇ ਜਾਣ ਵਾਲੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਇਹ ਸਰਕਾਰ ਅਜਿਹੇ ਭਾਵੁਕ ਮੌਕਿਆਂ 'ਤੇ ਵੀ ਕੇਵਲ ਸਿਆਸਤ ਹੀ ਖੇਡਦੀ ਰਹੀ ਹੈ। ਵੱਡੀ ਬੇਸ਼ਰਮੀ ਦੀ ਗੱਲ ਤਾਂ ਇਹ ਹੈ ਕਿ ਇਸ ਸਰਕਾਰ ਨੇ ਆਪ ਸੁਲਤਾਨਪੁਰ ਲੋਧੀ ਵਿਖੇ ਗੁਰੂ ਘਰ 'ਚ ਜੋੜਿਆਂ ਸਮੇਤ ਪੁਲਿਸ ਵਾੜ ਕੇ ਫਾਇਰਿੰਗ ਵੀ ਕਰਵਾਈ, ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਕੀਤੇ ਅਤੇ ਫ਼ਿਰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਇਸ ਖ਼ਬਰ ਨੂੰ ਦਬਾਉਣ ਲਈ ਹਰ ਹੀਲਾ ਵਰਤਿਆ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਵਾਲੇ ਫਰੇਬੀਆਂ ਨੂੰ ਪਛਾਣੀਏ ਕਿਉਂਕਿ ਇਹਨਾਂ ਦੇ ਵਿਧਾਇਕ ਅਤੇ ਹੋਰ ਆਗੂ ਆਪ ਅਦਾਲਤਾਂ ਵਲੋਂ ਬੇਅਦਬੀਆਂ ਦੇ ਦੋਸ਼ੀ ਕਰਾਰ ਦਿਤੇ ਜਾ ਚੁੱਕੇ ਹਨ।
——————————
This news is auto published from an agency/source and may be published as received.
