ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸਫਲਤਾਪੂਰਵਕ ਸੰਪੰਨ

ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸਫਲਤਾਪੂਰਵਕ ਸੰਪੰਨ

ਗੁਰੂਆਂ, ਪੀਰਾਂ, ਫ਼ਕੀਰਾਂ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਸਾਰੇ ਇਕਜੁੱਟ ਹੋਣ: ਅਰੁਣ ਗੁਪਤਾ

ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਨੇ ਸਹਿਯੋਗੀ ਵਿਭਾਗਾਂ ਅਤੇ ਟੀਮ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰਾਂ ਨਾਲ ਕੀਤਾ ਸਨਮਾਨਿਤ

ਫਤਹਿਗੜ੍ਹ ਸਾਹਿਬ, 6 ਜਨਵਰੀ :-

ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਬਚਾਉਣ ਲਈ ਵਿੱਢੀ ਗਈ ਵਿਸ਼ੇਸ਼ ਜਾਗਰੂਕਤਾ ਮੁਹਿੰਮ "ਨੌਜਵਾਨ ਨਸ਼ਿਆਂ ਵਿਰੁੱਧ" ਅੱਜ ਸਮਾਪਤ ਹੋ ਗਈ। ਇਸ ਸਬੰਧੀ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਅਰੁਣ ਕੁਮਾਰ ਗੁਪਤਾ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਪ੍ਰੇਰਿਤ ਕਰਨਾ ਸੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਵਿਦਿਅਕ ਅਦਾਰਿਆਂ ਵਿੱਚ ਸੈਮੀਨਾਰ ਅਤੇ ਜਾਗਰੂਕਤਾ ਕੈਂਪ ਲਗਾ ਕੇ ਹਜ਼ਾਰਾਂ ਨੌਜਵਾਨਾਂ ਤੱਕ ਪਹੁੰਚ ਕੀਤੀ ਗਈ।

ਮੁਹਿੰਮ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ, ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ, ਜੋ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਮਦਦਗਾਰ ਸਾਬਤ ਹੋਏ, ਵਿਦਿਅਕ ਅਦਾਰਿਆਂ ਦੇ ਮੁਖੀ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੀਮ ਮੈਂਬਰਾਂ ਅਤੇ ਵਲੰਟੀਅਰ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਨਸ਼ਾ ਮੁਕਤੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ, ਨੂੰ ਉਨ੍ਹਾਂ ਦੀਆਂ ਇਸ ਮੁਹਿੰਮ ਤਹਿਤ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਿਰਫ ਕਾਨੂੰਨ ਰਾਹੀਂ ਸੰਭਵ ਨਹੀਂ ਹੈ, ਇਸ ਲਈ ਸਮਾਜ ਦੇ ਹਰ ਵਰਗ ਅਤੇ ਸਰਕਾਰੀ ਤੰਤਰ ਦਾ ਸਾਂਝਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂਆਂ, ਪੀਰਾਂ ਫ਼ਕੀਰਾਂ ਦੀ ਮਹਾਨ ਧਰਤੀ ਹੈ ਜਿਸਨੂੰ ਇਕਜੁਟ ਹੋ ਕੇ ਸਾਂਝੇ ਹੰਭਲੇ ਨਾਲ ਨਸ਼ਾ ਮੁਕਤ ਕਰਨ ਵਿੱਚ ਆਪੋ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।

ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਦੱਸਿਆ ਗਿਆ ਕਿ ਭਾਵੇਂ ਇਹ ਮੁਹਿੰਮ ਅਧਿਕਾਰਤ ਤੌਰ 'ਤੇ ਸਮਾਪਤ ਹੋ ਗਈ ਹੈ, ਪਰ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਭਵਿੱਖ ਵਿੱਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖੇਗੀ।

——————————
This news is auto published from an agency/source and may be published as received.

Leave a Reply

Your email address will not be published. Required fields are marked *