ਏ.ਡੀ.ਸੀ ਪੂਜਾ ਸਿਆਲ ਗਰੇਵਾਲ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਏ.ਡੀ.ਸੀ ਪੂਜਾ ਸਿਆਲ ਗਰੇਵਾਲ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਮਾਧੋਪੁਰ ਦੇ ਖੇਡ ਸਟੇਡੀਅਮ ਵਿੱਚ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ 16 ਜਨਵਰੀ ਤੋਂ ਸ਼ੁਰੂ ਹੋਣਗੀਆਂ ਰਿਹਰਸਲਾਂ, ਸੱਭਿਆਚਾਰਕ ਵੰਨਗੀਆਂ ਅਤੇ ਝਾਕੀਆਂ ਹੋਣਗੀਆਂ ਖਿੱਚ ਦਾ ਕੇਂਦਰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

ਫ਼ਤਹਿਗੜ੍ਹ ਸਾਹਿਬ, 8 ਜਨਵਰੀ:

ਗਣਤੰਤਰ ਦਿਵਸ ਦੇ ਕੌਮੀ ਦਿਹਾੜੇ ਨੂੰ ਪੂਰੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਏਡੀਸੀ ਨੇ ਸਪੱਸ਼ਟ ਕੀਤਾ ਕਿ ਸਮਾਗਮ ਦੀਆਂ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਮੂਹ ਅਧਿਕਾਰੀ ਸਮੁੱਚੇ ਪ੍ਰਬੰਧ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣਗੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਮਾਧੋਪੁਰ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਸਟੇਡੀਅਮ ਦੀ ਸਾਫ਼-ਸਫ਼ਾਈ, ਰੰਗ-ਰੋਗਨ, ਬੈਠਣ ਦੇ ਪ੍ਰਬੰਧਾਂ, ਸੁਰੱਖਿਆ ਵਿਵਸਥਾ, ਨਿਰਵਿਘਨ ਆਵਾਜਾਈ, ਪਾਰਕਿੰਗ, ਮਾਰਚ ਪਾਸਟ ਦੀ ਤਿਆਰੀ, ਵਿਕਾਸ ਕਾਰਜਾਂ 'ਤੇ ਅਧਾਰਤ ਝਾਕੀਆਂ ਦੀ ਤਿਆਰੀ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਿਹਰਸਲਾਂ 16 ਜਨਵਰੀ ਤੋਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਸਿੱਖਿਆ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੂੰ ਰਿਹਰਸਲਾਂ ਦੌਰਾਨ ਅਨੁਸ਼ਾਸਨ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਵਿੱਚ ਦੱਸਿਆ ਗਿਆ ਕਿ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ 'ਤੇ ਅਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਏਡੀਸੀ ਨੇ ਸਮਾਗਮ ਸਥਾਨ ਉੱਤੇ ਮੈਡੀਕਲ ਟੀਮਾਂ ਤਾਇਨਾਤ ਕਰਨ, ਪੀਣ ਵਾਲੇ ਸਾਫ ਪਾਣੀ ਦੀ ਸਪਲਾਈ, ਨਿਰਵਿਘਨ ਬਿਜਲੀ ਸਪਲਾਈ , ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਈਕਲ ਵੀਲ੍ਹ ਚੇਅਰ ਆਦਿ ਦੀ ਵੰਡ, ਸਖਸ਼ੀਅਤਾਂ ਦੇ ਸਨਮਾਨ ਆਦਿ ਨਾਲ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ।

ਮੀਟਿੰਗ ਦੇ ਅੰਤ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਗੌਰਵਮਈ ਰਾਸ਼ਟਰੀ ਦਿਹਾੜੇ ਨੂੰ ਇੱਕ ਟੀਮ ਵਜੋਂ ਕੰਮ ਕਰਕੇ ਸਫ਼ਲ ਬਣਾਉਣ ਤਾਂ ਜੋ ਸ਼ਹੀਦਾਂ ਦੀ ਸ਼ਹਾਦਤ ਅਤੇ ਸੰਵਿਧਾਨ ਦੀ ਮਹੱਤਤਾ ਨੂੰ ਸਹੀ ਮਾਇਨਿਆਂ ਵਿੱਚ ਸਤਿਕਾਰ ਦਿੱਤਾ ਜਾ ਸਕੇ।

ਮੀਟਿੰਗ ਦੌਰਾਨ ਐਸ.ਡੀ.ਐਮ ਸੂਬਾ ਸਿੰਘ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *