ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚਾਈਨੀਜ਼ ਡੋਰ ਖਰੀਦਣ, ਵੇਚਣ ਤੇ ਸਟੋਰ ਕਰਨ ’ਤੇ ਲਗਾਈ ਗਈ ਪੂਰਨ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚਾਈਨੀਜ਼ ਡੋਰ ਖਰੀਦਣ, ਵੇਚਣ ਤੇ ਸਟੋਰ ਕਰਨ ’ਤੇ ਲਗਾਈ ਗਈ ਪੂਰਨ ਪਾਬੰਦੀ

ਫ਼ਤਹਿਗੜ੍ਹ ਸਾਹਿਬ:08 ਜਨਵਰੀ

ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸਿੰਥੈਟਿਕ/ਪਲਾਸਟਿਕ (ਚਾਈਨੀਜ਼) ਡੋਰ ਖਰੀਦਣ, ਵੇਚਣ ਤੇ ਸਟੋਰ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਕੀਤੇ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸਿੰਥੈਟਿਕ/ਪਲਾਸਟਿਕ ਤੋਂ ਬਣੀ ਡੋਰ ਬਹੁਤ ਹੀ ਮਜਬੂਤ, ਨਾ ਗਲਣਯੋਗ ਤੇ ਨਾ ਟੁੱਟਣਯੋਗ ਹੁੰਦੀ ਹੈ, ਜਿਸ ਦੀ ਵਰਤੋਂ ਨਾਲ ਕਈ ਵਾਰ ਸਾਇਕਲ ਤੇ ਸਕੂਟਰ ਸਵਾਰਾਂ ਦਾ ਗਲਾ ਤੇ ਕੰਨ ਕੱਟੇ ਜਾਂਦੇ ਹਨ ਅਤੇ ਮਨੁੱਖੀ ਜਾਨ ਨੂੰ ਵੀ ਖਤਰਾ ਹੁੰਦਾ ਹੈ। ਇਸ ਤੋਂ ਇਲਾਵਾ ਇਸ ਡੋਰ ਵਿੱਚ ਉੱਡਦੇ ਪੰਛੀ ਫਸ ਜਾਣ ਕਾਰਨ ਪੰਛੀਆਂ ਦੇ ਮਰਨ ਦੀਆਂ ਘਟਨਾਵਾਂ ਵੀ ਵਾਪਰਦੀਆਂ ਹਨ ਅਤੇ ਜਿਹੜੇ ਪੰਛੀ ਦਰਖ਼ਤਾਂ ਦੇ ਟੰਗੇ ਰਹਿ ਜਾਂਦੇ ਹਨ ਉਨ੍ਹਾਂ ਦੀ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਪਿਛਲੇ ਸਮੇਂ ਵਿੱਚ ਇਸ ਪਲਾਸਟਿਕ ਦੀ ਡੋਰ ਨਾਲ ਕਈ ਜਾਨਲੇਵਾ ਘਟਨਾਵਾਂ ਵਾਪਰੀਆਂ ਹਨ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਸਿੰਥੈਟਿਕ/ਪਲਾਸਟਿਕ ਦੀ ਚਾਈਨੀਜ਼ ਡੋਰ ਖਰੀਦਣ, ਵੇਚਣ ਤੇ ਸਟੋਰ ਕਰਨ ’ਤੇ ਪੂਰਨ ਪਾਬੰਦੀ ਲਗਾਈ ਜਾਵੇ। ਜਾਰੀ ਕੀਤੇ ਗਏ ਇਹ ਹੁਕਮ ਜ਼ਿਲ੍ਹੇ ਵਿੱਚ 28 ਫਰਵਰੀ 2026 ਤੱਕ ਲਾਗੂ ਰਹਿਣਗੇ।

——————————
This news is auto published from an agency/source and may be published as received.

Leave a Reply

Your email address will not be published. Required fields are marked *