
ਫਤਹਿਗੜ੍ਹ ਸਾਹਿਬ, 18 ਜਨਵਰੀ:
ਔਰਤਾਂ ਦੀ ਸੁਰੱਖਿਆ ਅਤੇ ਨਿਆਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਮੁਗਲ ਮਾਜਰਾ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਮਹਿਲਾਵਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸਖੀ ਵਨ ਸਟਾਪ ਸੈਂਟਰ ਵਿੱਚ ਉਪਲੱਬਧ ਸਹਾਇਤਾ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ । ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂਰਤਨ ਕੌਰ ਦੀ ਅਗਵਾਈ ਹੇਠ, ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਆਯੋਜਿਤ ਕੀਤਾ ਜਾ ਰਿਹਾ ਹੈ, ਤਾਂ ਜੋ ਔਰਤਾਂ ਇਸ ਬਾਰੇ ਜਾਣਕਾਰੀ ਹਾਸਲ ਕਰ ਸਕਣ।
ਸੈਮੀਨਾਰ ਦੌਰਾਨ, ਸਖੀ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਨਾ ਸਿਰਫ਼ ਕੇਂਦਰ ਦੀ ਭੂਮਿਕਾ ਬਾਰੇ ਦੱਸਿਆ, ਸਗੋਂ ਉਨ੍ਹਾਂ ਨਾਲ ਹਿੰਸਾ ਦੀਆਂ ਕਿਸਮਾਂ, ਰਿਪੋਰਟ ਕਰਨ ਦੇ ਤਰੀਕਿਆਂ ਅਤੇ ਕਾਨੂੰਨੀ ਹੱਕਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੂੰ ਵੂਮੈਨ ਹੈਲਪਲਾਈਨ ਨੰਬਰ 181 ਦੀ ਵਰਤੋਂ ਬਾਰੇ ਵੀ ਸਮਝਾਇਆ ਗਿਆ, ਜਿਸ ਰਾਹੀਂ ਪੀੜਤ ਔਰਤ ਕਿਸੇ ਵੀ ਸਮੇਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ।
——————————
This news is auto published from an agency/source and may be published as received.
