ਸਹੀ ਖੁਰਾਕ ਹੀ ਪਹਿਲੀ ਦਵਾਈ ਹੈ : ਜਸਵੀਰ ਸਿੰਘ ਸੇਖੋਂ

ਸਹੀ ਖੁਰਾਕ ਹੀ ਪਹਿਲੀ ਦਵਾਈ ਹੈ : ਜਸਵੀਰ ਸਿੰਘ ਸੇਖੋਂ

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋ ਵੱਲੋਂ ਬਸੀ ਪਠਾਣਾ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਦੌਰਾ

ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਸਪੱਸ਼ਟ ਰੂਪ ਵਿੱਚ ਲਿਖਣ ਦੀ ਹਦਾਇਤ

ਸਕੂਲਾਂ ਵਿੱਚ ਸਥਾਪਿਤ ਹਰਬਲ ਗਾਰਡਨ ਦਾ ਵੀ ਨਿਰੀਖਣ, ਸੁਹੰਜਨਾ, ਪੁਦੀਨਾ, ਕਾਲੀ ਮਿਰਚ ਅਤੇ ਤੁਲਸੀ ਵਰਗੇ ਪੌਦੇ ਲਾਉਣ ਲਈ ਪ੍ਰੇਰਿਆ

ਪੀਣ ਵਾਲੇ ਪਾਣੀ ਦਾ ਮੌਕੇ ਉੱਤੇ ਟੀਡੀਐਸ ਚੈੱਕ ਕੀਤਾ

ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਦੇ ਬੌਧਿਕ ਵਿਕਾਸ ਲਈ ਖਿਡੌਣੇ ਮੁਹੱਈਆ ਕਰਵਾਉਣ ਦੇ ਆਦੇਸ਼

ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 21 ਜਨਵਰੀ:

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋ ਵੱਲੋਂ ਅੱਜ ਬਸੀ ਪਠਾਣਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਿਲਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਸੀ।

ਚੈਕਿੰਗ ਦੌਰਾਨ ਸ੍ਰੀ ਸੇਖੋ ਨੇ ਦੇਖਿਆ ਕਿ ਕਈ ਥਾਵਾਂ 'ਤੇ ਫੂਡ ਕਮਿਸ਼ਨ ਦਾ ਸ਼ਿਕਾਇਤ ਨੰਬਰ ਸਹੀ ਢੰਗ ਨਾਲ ਪ੍ਰਦਰਸ਼ਤ ਨਹੀਂ ਕੀਤਾ ਗਿਆ ਸੀ। ਉਨ੍ਹਾਂ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਤੁਰੰਤ ਸਪੱਸ਼ਟ ਰੂਪ ਵਿੱਚ ਲਿਖਿਆ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਖਾਣੇ ਦੀ ਗੁਣਵੱਤਾ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾ ਸਕੇ।

ਬੱਚਿਆਂ ਦੀ ਸਿਹਤ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਲਈ ਸ੍ਰੀ ਸੇਖੋ ਨੇ ਸਕੂਲਾਂ ਵਿੱਚ ਹਰਬਲ ਗਾਰਡਨ ਬਣਾਉਣ ਦੀ ਪਹਿਲਕਦਮੀ ਨੂੰ ਫਾਇਦੇਮੰਦ ਦੱਸਿਆ। ਜਸਵੀਰ ਸਿੰਘ ਸੇਖੋ ਨੇ ਕਿਹਾ ਕਿ ਸਹੀ ਖੁਰਾਕ ਹੀ ਪਹਿਲੀ ਦਵਾਈ ਹੈ। ਉਨ੍ਹਾਂ ਕਿਹਾ ਕਿ ਹਰ ਸਕੂਲ ਵਿੱਚ ਸੁਹੰਜਨਾ, ਪੁਦੀਨਾ, ਕਾਲੀ ਮਿਰਚ ਅਤੇ ਤੁਲਸੀ ਵਰਗੇ ਦਵਾਈਆਂ ਵਾਲੇ ਪੌਦੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸੁਹੰਜਨਾ ਵਰਗੇ ਪੌਦੇ ਮਲਟੀ-ਵਿਟਾਮਿਨਾਂ ਦਾ ਖਜ਼ਾਨਾ ਹਨ, ਜਿਨ੍ਹਾਂ ਨੂੰ ਮਿਡ-ਡੇਅ ਮੀਲ ਵਿੱਚ ਵਰਤਿਆ ਜਾਣਾ ਚਾਹੀਦਾ ਹੈ।

ਸਕੂਲ ਵਿੱਚ ਪੀਣ ਵਾਲੇ ਪਾਣੀ ਦੀ ਜਾਂਚ ਲਈ ਮੌਕੇ 'ਤੇ ਟੀਡੀਐਸ ਚੈੱਕ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿੱਥੇ ਪਾਣੀ ਦੀ ਗੁਣਵੱਤਾ ਮਾਪਦੰਡਾਂ ਅਨੁਸਾਰ ਨਹੀਂ ਹੈ, ਉੱਥੇ ਤੁਰੰਤ ਢੁਕਵੇਂ ਕਦਮ ਚੁੱਕੇ ਜਾਣ।

ਆਂਗਣਵਾੜੀ ਸੈਂਟਰਾਂ ਦੇ ਨਿਰੀਖਣ ਦੌਰਾਨ ਉਨ੍ਹਾਂ ਨੇ ਬੱਚਿਆਂ ਦੇ ਬੌਧਿਕ ਵਿਕਾਸ ਲਈ ਖਿਡੌਣੇ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਮਿਡ-ਡੇਅ ਮੀਲ ਦੀ ਚੈਕਿੰਗ ਕਰਦਿਆਂ ਕਿਹਾ ਕਿ ਖਾਣੇ ਦੀ ਗੁਣਵੱਤਾ ਪੱਖੋਂ ਕਿਸੇ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਮਿਡ ਡੇਅ ਮੀਲ ਤਿਆਰ ਕਰਾਉਣ ਮੌਕੇ ਰੱਖੀ ਜਾ ਰਹੀ ਸਾਫ਼-ਸਫਾਈ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਸ੍ਰੀ ਸੇਖੋ ਨੇ ਸਪੱਸ਼ਟ ਕੀਤਾ ਕਿ ਖਾਣੇ ਅਤੇ ਹੋਰ ਸਹੂਲਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਸੈਕੰਡਰੀ) ਦੀਦਾਰ ਸਿੰਘ, ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਐਲੀਮੈਂਟਰੀ) ਕਮਲਜੀਤ ਕੌਰ, ਸੀਡੀਪੀਓ ਕੋਮਲਪ੍ਰੀਤ ਕੌਰ, ਡੀਐਫ਼ਐਸਓ ਕੇਵਲ ਸਿੰਘ ਵੀ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *