
ਪੰਜਾਬ ਦੀ ਆਪ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਵੱਡਾ ਇਤਿਹਾਸਕ ਫੈਸਲਾ – ਵਿਧਾਇਕ ਗੈਰੀ ਬੜਿੰਗ
ਕਿਹਾ – 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਹਰ ਵਰਗ ਲਈ ਲਾਹੇਵੰਦ ਸਾਬਤ ਹੋਵੇਗੀ।
ਅਮਲੋਹ, 22 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਾਸੀਆਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ, ਜੋ ਕਿ ਸੂਬੇ ਦੇ ਇਤਿਹਾਸ ਵਿੱਚ ਇੱਕ ਅਹਿਮ ਅਤੇ ਇਤਿਹਾਸਕ ਕਦਮ ਮੰਨਿਆ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕ ਹੁਣ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਕਰਵਾ ਸਕਣਗੇ। ਇਸ ਯੋਜਨਾ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਮਹਿੰਗੇ ਇਲਾਜ ਦੇ ਬੋਝ ਤੋਂ ਛੁਟਕਾਰਾ ਮਿਲੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਵਿੱਚ ਅਸਫਲ ਰਹੀਆਂ, ਪਰ ਮਾਨ ਸਰਕਾਰ ਨੇ ਜੋ ਕਰਕੇ ਦਿਖਾਇਆ ਹੈ, ਉਹ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਹਰ ਵਰਗ ਲਈ ਲਾਹੇਵੰਦ ਸਾਬਤ ਹੋਵੇਗੀ।ਵਿਧਾਇਕ ਬੜਿੰਗ ਨੇ ਅੱਗੇ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਲੋਕ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ। ਉਨ੍ਹਾਂ ਇਹ ਵੀ ਦੋਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰੇ ਕਰ ਰਹੀ ਹੈ ਅਤੇ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਖਰਾ ਉਤਰ ਰਹੀ ਹੈ।
——————————
This news is auto published from an agency/source and may be published as received.
