
ਫਤਹਿਗੜ੍ਹ ਸਾਹਿਬ, 23 ਜਨਵਰੀ: ਜਿ਼ਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ਼ ਕਰਦਿਆਂ 26 ਜਨਵਰੀ 2026 ਨੂੰ ਗਣਤੰਤਰ ਦਿਵਸ ਦੇ ਜਿ਼ਲ੍ਹਾ ਪੱਧਰੀ ਸਮਾਗਮ ਵਾਲੀ ਜਗ੍ਹਾ ਖੇਡ ਸਟੇਡੀਅਮ ਮਾਧੋਪੁਰ (ਸਰਹਿੰਦ) ਅਤੇ ਉਸਦੇ ਆਲੇ ਦੁਆਲੇ 500 ਮੀਟਰ ਦੇ ਏਰੀਏ ਵਿੱਚ 25 ਜਨਵਰੀ ਤੋਂ 26 ਜਨਵਰੀ ਨੂੰ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ਆਦਿ ਅਤੇ ਤੇਜ਼ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ਤੇ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ ਵੀ 26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ, ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸਮਾਗਮ ਨੂੰ ਮਨਾਉਣ ਲਈ ਕਈ ਵੀ.ਵੀ.ਆਈ.ਪੀਜ਼, ਵੀ.ਆਈ.ਪੀਜ਼ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੁੰਦੇ ਹਨ ਅਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਭਾਗ ਲਿਆ ਜਾਂਦਾ ਹੈ। ਇਨ੍ਹਾਂ ਸਕੂਲੀ ਬੱਚਿਆਂ ਵੱਲੋਂ ਪ੍ਰੋਗਰਾਮ ਪੇਸ਼ ਕੀਤੇ ਜਾਂਦੇ ਹਨ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਜਿਨ੍ਹਾਂ ਨੂੰ ਧਾਰਮਿਕ ਤੌਰ ਤੇ ਜਾਂ ਕਾਨੂੰਨੀ ਤੌਰ ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਇਸੰਸ ਦੀ ਰੀਨਿਊਲ ਆਦਿ ਅਜਿਹੇ ਦਫ਼ਤਰੀ ਕੰਮਾਂ ਲਈ ਆਉਦ ਵਾਲਿਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ, ਜਿਨ੍ਹਾਂ ਨੂੰ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਚ ਪਹਿਲਾਂ ਹੀ ਪ੍ਰਦਾਨ ਕੀਤਾ ਹੋਇਆ ਹੈ, ਤੇ ਵੀ ਲਾਗੂ ਨਹੀਂ ਹੋਵੇਗਾ।
——————————
This news is auto published from an agency/source and may be published as received.
